12.6 C
Toronto
Monday, September 14, 2026
spot_img
HomeਕੈਨੇਡਾFrontਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਨਹੀਂ ਦਿੱਤੀ ਰਾਹਤ -ਮਜੀਠਾ ਥਾਣੇ ਦੇ...

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਨਹੀਂ ਦਿੱਤੀ ਰਾਹਤ -ਮਜੀਠਾ ਥਾਣੇ ਦੇ ਮਾਮਲੇ ’ਚ ਅਗਾਊਂ ਜ਼ਮਾਨਤ ’ਤੇ ਸੁਣਵਾਈ ਭਲਕੇ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਨਹੀਂ ਦਿੱਤੀ ਰਾਹਤ -ਮਜੀਠਾ ਥਾਣੇ ਦੇ ਮਾਮਲੇ ’ਚ ਅਗਾਊਂ ਜ਼ਮਾਨਤ ’ਤੇ ਸੁਣਵਾਈ ਭਲਕੇ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਦੀ ਜ਼ਿਲ੍ਹਾ ਅਦਾਲਤ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਥਾਣੇ ਦੇ ਮਾਮਲੇ ਵਿਚ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਹੈ। ਅਦਾਲਤ ਵਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਦੇ ਮਾਮਲੇ ਨੂੰ ਹੁਣ ਭਲਕੇ 11 ਜੂਨ ਨੂੰ ਵਿਚਾਰਿਆ ਜਾਵੇਗਾ। ਹਾਲਾਂਕਿ ਇਸ ਦੌਰਾਨ ਮਜੀਠੀਆ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਿਕਰਮ ਸਿੰਘ ਬਾਠ ਨੂੰ ਇਸ ਕੇਸ ਵਿਚ ਰਾਹਤ ਮਿਲ ਗਈ ਹੈ। ਧਿਆਨ ਰਹੇ ਕਿ ਬਿਕਰਮ ਸਿੰਘ ਮਜੀਠੀਆ ਤੇ ਹੋਰਨਾਂ ਦੇ ਖਿਲਾਫ ਲੰਘੀ 31 ਮਈ ਨੂੰ ਪੁਲਿਸ ਥਾਣਾ ਮਜੀਠਾ ਵਿਚ ਜਬਰੀ ਦਾਖਲ ਹੋਣ ਅਤੇ ਗਿ੍ਰਫਤਾਰ ਕੀਤੇ ਗਏ ਇਕ ਨੌਜਵਾਨ ਨੂੰ ਛੁਡਾਉਣ ਦਾ ਯਤਨ ਕਰਨ ਦੇ ਇਲਜ਼ਾਮ ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਅਕਾਲੀ ਆਗੂ ਮਜੀਠੀਆ ਸਣੇ ਹੋਰ ਵੀ ਕਈ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਇਸਦੇ ਚੱਲਦਿਆਂ ਬਿਕਰਮ ਸਿੰਘ ਮਜੀਠੀਆ ਦੇ ਲਾਪਤਾ ਹੋਣ ਸਬੰਧੀ ਵੀ ਪੋਸਟਰ ਲਗਾਏ ਗਏ ਸਨ।

RELATED ARTICLES
POPULAR POSTS