19.1 C
Toronto
Sunday, July 26, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਭਲਕੇ 11 ਜੂਨ...

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਭਲਕੇ 11 ਜੂਨ ਨੂੰ ਦਿੱਲੀ ’ਚ ਮੀਟਿੰਗ


ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਹੋਣੀ ਹੈ ਇਹ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਭਲਕੇ 11 ਜੂਨ ਨੂੰ ਨਵੀਂ ਦਿੱਲੀ ਵਿਖੇ ਹੋਵੇਗੀ। ਇਸ ਮੀਟਿੰਗ ਦੀ ਅਗਵਾਈ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ। ਇਸ ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਹੋਵੇਗੀ ਅਤੇ ਖਾਸ ਕਰਕੇ ਟਿਕਟਾਂ ਦੀ ਵੰਡ ਨੂੰ ਲੈ ਕੇ ਰਣਨੀਤੀ ਵੀ ਤਿਆਰ ਹੋਵੇਗੀ। ਦੋ ਦਿਨ ਚੱਲਣ ਵਾਲੀ ਇਸ ਮੀਟਿੰਗ ਵਿਚ ਹਲਕਾ ਵਾਰ ਉਮੀਦਵਾਰਾਂ ’ਤੇ ਮੰਥਨ ਹੋਵੇਗਾ ਅਤੇ ਜਿਹੜੇ ਉਮੀਦਵਾਰ ਬਦਲੇ ਜਾਣੇ ਹਨ, ਉਨ੍ਹਾਂ ਸਬੰਧੀ ਵੀ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਦਿੱਲੀ ਵਿਚ ਹੋ ਰਹੀ ਨੀਤੀ ਆਯੋਗ ਦੀ ਮੀਟਿੰਗ ਵਿਚ ਹਿੱਸਾ ਲੈਣਗੇ ਅਤੇ ਸ਼ਾਮ ਨੂੰ ਉਹ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣਗੇ।

RELATED ARTICLES
POPULAR POSTS