Breaking News
Home / ਦੁਨੀਆ / ਪਾਕਿ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ

ਪਾਕਿ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ

ਪਾਕਿ ਸਰਕਾਰ ਦਾ ਕਹਿਣਾ ਯਾਦਵ ਹੈ ਜਾਸੂਸ
ਬਦਲੇ ਵਜੋਂ ਭਾਰਤ ਨੇ ਵੀ ਰੋਕ ਦਿੱਤੀ ਪਾਕਿਸਤਾਨੀ ਕੈਦੀਆਂ ਦੀ ਰਿਹਾਈ
ਇਸਲਾਮਾਬਾਦ/ਬਿਊਰੋ ਨਿਊਜ਼
ਸਾਬਕਾ ਭਾਰਤੀ ਨੇਵੀ ਅਫਸਰ  ਕੁਲਭੂਸ਼ਣ ਯਾਦਵ ਨੂੰ ਪਾਕਿਸਤਾਨ ਵਿਚ ਮੌਤ ਦੀ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ। ઠਇਹ ਜਾਣਕਾਰੀ ਪਾਕਿਸਤਾਨੀ ਮੀਡੀਆ ਨੇ ਦਿੱਤੀ ਹੈ। ਪਾਕਿਸਤਾਨ ਸਰਕਾਰ ਦਾ ਦੋਸ਼ ਹੈ ਕਿ ਯਾਦਵ ਜਾਸੂਸ ਹੈ। ਆਈਐਸਪੀਆਰ ਦੇ ਮੇਜਰ ਜਨਰਲ ਆਸਿਫ਼ ਗ਼ਫ਼ੂਰ ਨੇ ਟਵਿੱਟਰ ਉੱਤੇ ਦੱਸਿਆ ਕਿ ਪਾਕਿਸਤਾਨੀ ਆਰਮੀ ਐਕਟ ਤਹਿਤ ਯਾਦਵ ਦਾ ਫ਼ੀਲਡ ਜਨਰਲ ਕੋਰਟ ਮਾਰਸ਼ਲ ਕੀਤਾ ਗਿਆ ਤੇ ਫਾਂਸੀ ਦੀ ਸਜ਼ਾ ਸੁਣਾਈ ਗਈ।
ਮਾਰਚ 2016 ਵਿੱਚ ਪਾਕਿਸਤਾਨ ਨੇ ਯਾਦਵ ਦਾ ਜਾਸੂਸ ਹੋਣ ਦੇ ਕਥਿਤ ਕਬੂਲ ਨਾਮੇ ਦਾ ਵੀਡੀਓ ਵੀ ਜਾਰੀ ਕੀਤਾ ਸੀ। ਜਿਸ ਵਿਚ 102 ਤੋਂ ਵੱਧ ਕੱਟ ਸਨ ਤੇ ਭਾਰਤ ਨੇ ਉਸ ਨੂੰ ਪਹਿਲੀ ਨਜ਼ਰੇ ਹੀ ਖਾਰਜ ਕਰ ਦਿੱਤਾ ਸੀ। ਇਸ ਵੀਡੀਓ ਵਿੱਚ ਯਾਦਵ ਨੇ ਕਬੂਲ ਕੀਤਾ ਸੀ ਕਿ ਉਹ ਰਾਅ ਲਈ ਬਲੋਚਿਸਤਾਨ ਵਿੱਚ ਕੰਮ ਕਰ ਰਿਹਾ ਸੀ ਤੇ ਦਹਿਸ਼ਤਗਰਦ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਜਦੋਂ ਕਿ ਭਾਰਤ ਨੇ ਪਾਕਿਸਤਾਨ ਦੇ ਇਸ ਦਾਅਵੇ ਨੂੰ ਖ਼ਾਰਜ ਕੀਤਾ ਸੀ ਤੇ ਆਖਿਆ ਸੀ ਕਿ ਉਸ ਨੂੰ ਈਰਾਨ ਤੋਂ ਅਗਵਾ ਕੀਤਾ ਗਿਆ ਹੈ। ਯਾਦਵ ਭਾਰਤੀ ਨੇਵੀ ਵਿੱਚ ਕੰਮ ਕਰ ਚੁੱਕਾ ਹੈ। ਚੇਤੇ ਰਹੇ ਕਿ ਯਾਦਵ ਨੂੰ ਤਿੰਨ ਮਾਰਚ ਨੂੰ ਪਿਛਲੇ ਸਾਲ ਅਗਵਾ ਕੀਤਾ ਗਿਆ ਸੀ। ਦੂਜੇ ਪਾਸੇ ਭਾਰਤ ਦਾ ਕਹਿਣਾ ਹੈ ਕਿ ਜੇਕਰ ਯਾਦਵ ਨੂੰ ਫਾਂਸੀ ਦਿੱਤੀ ਜਾਂਦੀ ਹੈ ਤਾਂ ਇਹ ਸੋਚਿਆ ਸਮਝਿਆ ਕਤਲ ਹੋਵੇਗਾ। ਇਸ ਦੇ ਚੱਲਦਿਆਂ ਭਾਰਤ ਨੇ ਪਾਕਿਸਤਾਨ ਦੇ 11 ਕੈਦੀਆਂ ਦੀ ਰਿਹਾਈ ਰੋਕ ਦਿੱਤੀ ਹੈ।

Check Also

ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …