20.5 C
Toronto
Thursday, June 11, 2026
spot_img
HomeਕੈਨੇਡਾFrontਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ...

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਚੰਡੀਗੜ੍ਹ : ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਏਝੀਮਾਲਾ (ਕੇਰਲਾ) ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ।

ਮੋਹਾਲੀ ਵਾਲੀ ਇੱਕ ਬੱਸ ਮਾਲਕ ਅਤੇ ਆਪਰੇਟਰ ਸ੍ਰੀ ਦਯਾ ਕ੍ਰਿਸ਼ਨ ਸ਼ਰਮਾ ਦੀ ਧੀ ਦੀਕਸ਼ਾ ਸ਼ਰਮਾ ਦੀ ਸਿੱਖਿਆ ਸ਼ਾਖਾ ਵਿੱਚ ਚੋਣ ਹੋਈ ਹੈ ਅਤੇ ਉਹ ਇਸ ਮਹੀਨੇ ਦੇ ਅਖੀਰ ਤੱਕ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਮਲ ਹੋ ਜਾਵੇਗੀ।

ਮਹਿਲਾ ਕੈਡੇਟ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦਿਆਂ  ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸਫ਼ਲਤਾ ਸੂਬੇ ਦੀਆਂ ਹੋਰ ਕੁੜੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਸ ਚੋਣ ਮਾਣ ਅਤੇ ਖੁਸ਼ੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ, “ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸ਼ਾਨਦਾਰ ਉਪਬਲਧੀ ਸਾਡੀ ਸਖ਼ਤ ਸਿਖਲਾਈ ਵਿਧੀ ਅਤੇ ਯੋਗ ਅਗਵਾਈ ਨੂੰ ਦਰਸਾਉਂਦੀ ਹੈ। ਇਹ ਅਹਿਮ ਉਪਲਬਧੀ ਪੰਜਾਬ ਦੀਆਂ ਵੱਧ ਤੋਂ ਵੱਧ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਮਿਲੇਗਾ। ਮੈਂ ਦੀਕਸ਼ਾ ਅਤੇ ਉਸਦੇ ਪਰਿਵਾਰ ਨੂੰ ਸ਼ਾਨਦਾਰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।”

RELATED ARTICLES
POPULAR POSTS