14.8 C
Toronto
Friday, September 18, 2026
spot_img
HomeਕੈਨੇਡਾFrontਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗਿ੍ਰਫਤਾਰੀ ਤੋਂ ਨਹੀਂ ਡਰਦਾ :...

ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗਿ੍ਰਫਤਾਰੀ ਤੋਂ ਨਹੀਂ ਡਰਦਾ : ਸੁਖਬੀਰ ਸਿੰਘ ਬਾਦਲ

ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗਿ੍ਰਫਤਾਰੀ ਤੋਂ ਨਹੀਂ ਡਰਦਾ : ਸੁਖਬੀਰ ਸਿੰਘ ਬਾਦਲਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗਿ੍ਰਫਤਾਰੀ ਤੋਂ ਨਹੀਂ ਡਰਦਾ। ਗਿਆਨੀ ਰਘਬੀਰ ਸਿੰਘ ਵਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਿੱਟ ਕੋਲ ਦਰਜ ਕਰਵਾਏ ਬਿਆਨ ਸਬੰਧੀ ਉਨ੍ਹਾਂ ਕਿਹਾ ਕਿ ਜੇ ਬਿਆਨ ਦੇ ਅਧਾਰ ’ਤੇ ਮੇਰੇ ਉਤੇ ਕੇਸ ਕਰਨਾ ਹੈ ਤਾਂ ਕਰ ਲਓ, ਮੈਂ ਖੁਦ ਹੀ ਗਿ੍ਰਫਤਾਰੀ ਦੇਣ ਲਈ ਆ ਜਾਵਾਂਗਾ। ਇਸਦੇ ਨਾਲ ਹੀ ਭਾਜਪਾ ਨਾਲ ਚੋਣ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਸਾਡਾ ਮਕਸਦ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ ਅਤੇ ਭਾਜਪਾ ਨਾਲ ਗਠਜੋੜ ਬਾਰੇ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੇ ਮੈਂਬਰ ਬਣ ਗਏ ਹਨ ਅਤੇ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਦੇ ਵਿਰੁੱਧ ਹੋ ਗਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ੀ ਦੌਰਾਨ ਇਹ ਗੱਲ ਕਹੀ ਸੀ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਜੋ ਕੁਝ ਵੀ ਹੋਇਆ, ਭਾਵੇਂ ਉਹ ਕਿਸੇ ਵਰਕਰ ਨੇ ਕੀਤਾ ਹੋਵੇ ਅਤੇ ਜਾਂ ਕਿਸੇ ਮੁਲਾਜ਼ਮ ਨੇ, ਉਨ੍ਹਾਂ ਨੇ ਆਪਣੀ ਸਰਕਾਰ ਹੋਣ ਦੇ ਨਾਤੇ ਇਹ ਆਪਣੀ ਝੋਲੀ ਪੁਆਇਆ ਸੀ। ਸੁਖਬੀਰ ਨੇ ਕਿਹਾ ਕਿ ਪੇਸ਼ੀ ਦੌਰਾਨ ਉਨ੍ਹਾਂ ਨੇ ਜੋ ਕੁਝ ਕਿਹਾ, ਉਹ ਸਭ ਕੁਝ ਲੋਕਾਂ ਦੇ ਸਾਹਮਣੇ ਹੈ।

RELATED ARTICLES
POPULAR POSTS