ਨਰੇਸ਼ ਗੁਜਰਾਲ ਨੇ ਰਾਜ ਸਭਾ ਵਿਚ ਸਿੱਖ ਨਸਲਕੁਸ਼ੀ ਦਾ ਮਾਮਲਾ ਚੁੱਕਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿੱਖ ਨਸਲਕੁਸ਼ੀ ਦੇ ਮੁੱਦੇ ‘ਤੇ ਅਕਾਲੀ ਦਲ ਕੇਂਦਰ ਵਿੱਚ ਆਪਣੀ ਹੀ ਭਾਈਵਾਲ ਸਰਕਾਰ ਖਿਲਾਫ ਡਟ ਗਿਆ ਹੈ। ਰਾਜ ਸਭਾ ਵਿੱਚ ਅਕਾਲੀ ਆਗੂ ਨਰੇਸ਼ ਗੁਜਰਾਲ ਨੇ ਸਿਫਰ ਕਾਲ ਦੌਰਾਨ 1984 ਸਿੱਖ ਨਸਲਕੁਸ਼ੀ ਦਾ ਮੁੱਦਾ ਚੁੱਕਦਿਆਂ ਭਾਰਤ ਸਰਕਾਰ ਵੱਲੋਂ ਲੰਘੇ ਦਿਨ ਦਿੱਤਾ ਬਿਆਨ ਵਾਪਸ ਲੈਣ ਦੀ ਮੰਗ ਕੀਤੀ। ਗੁਜਰਾਲ ਨੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਭਾਰਤ ਸਰਕਾਰ ਓਨਟਾਰੀਓ ਅਸੈਂਬਲੀ ਵੱਲੋਂ 1984 ਸਿੱਖ ਨਸਲਕੁਸ਼ੀ ਨੂੰ ਮਾਨਤਾ ਦਿੱਤੇ ਜਾਣ ਦੇ ਫੈਸਲੇ ਨੂੰ ਗਲਤ ਕਰਾਰ ਦਿੱਤੇ ਜਾਣ ਦਾ ਬਿਆਨ ਵਾਪਸ ਲਵੇ। ਇਸੇ ਤਰ੍ਹਾਂ ਲੋਕ ਸਭਾ ਵਿੱਚ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮੁੱਦੇ ਨੂੰ ਉਠਾਇਆ। ਉਨ੍ਹਾਂ ਕਿਹਾ ਕਿ ਇਹ ਸੋਚੀ-ਸਮਝੀ ਸਾਜਿਸ਼ ਤਹਿਤ ਕੀਤਾ ਗਿਆ ਸਿੱਖਾਂ ਦਾ ਕਤਲੇਆਮ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੀ ਨਸਲਕੁਸ਼ੀ ਦੀ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਇਸ ਲਈ ਕਾਂਗਰਸ ਜ਼ਿੰਮੇਵਾਰ ਹੈ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …