ਲੋਕ ਸਭਾ ਵਿਚ ਗੂੰਜਿਆ
ਚੰਦੂਮਾਜਰਾ ਨੇ ਪੰਜਾਬੀ ਯੋਧਿਆਂ ਦੀ ਭੂਮਿਕਾ ਨੂੰ ਢੁਕਵੀਂ ਥਾਂ ਦੇਣ ਦੀ ਮੰਗ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਅੰਡੇਮਾਨ ਦੀ ਸੈਲੂਲਰ ਜੇਲ੍ਹ ਦੀ ਗਾਥਾ ਵਿਚੋਂ ਆਜ਼ਾਦੀ ਲਈ ਲੜਨ ਵਾਲੇ ਪੰਜਾਬੀ ਖਾਸ ਕਰਕੇ ਸਿੱਖ ਯੋਧਿਆਂ ਦੇ ਰੋਲ ਨੂੰ ਮਨਫ਼ੀ ਕਰਨ ਦਾ ਮੁੱਦਾ ਅੱਜ ਲੋਕ ਸਭਾ ਵਿਚ ਗੂੰਜਿਆ। ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੈਲਲ਼ੂਰ ਜੇਲ੍ਹ ਦੀ ਥਾਂ ਬਣੇ ਮਿਊਜ਼ੀਅਮ ਅਤੇ ਉਥੇ ਹਰ ਰੋਜ਼ ਵਿਖਾਏ ਜਾਂਦੇ ‘ਰੋਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਪੰਜਾਬੀਆਂ ਨੂੰ ਉਹਨਾਂ ਦੇ ਯੋਗਦਾਨ ਅਨੁਸਾਰ ਬਣਦੀ ਥਾਂ ਦਿੱਤੀ ਜਾਵੇ।
ਪਾਰਲੀਮਾਨੀ ਮਾਮਲਿਆਂ ਦੇ ਕੇਂਦਰੀ ਮੰਤਰੀ ਅਨੰਤ ਕੁਮਾਰ ਨੇ ਪ੍ਰੋ. ਚੰਦੂਮਾਜਰਾ ਨੂੰ ਭਰੋਸਾ ਦੁਆਇਆ ਕਿ ਪੰਜਾਬੀਆਂ ਖਾਸ ਕਰਕੇ ਸਿੱਖਾਂ ਵਲੋਂ ਆਜ਼ਾਦੀ ਸੰਗਰਾਮ ਵਿਚ ਪਾਏ ਗਏ ਅਹਿਮ ਯੋਗਦਾਨ ਨੂੰ ਕਿਸੇ ਵੀ ਤਰ੍ਹਾਂ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …