ਪੀਐਮ ਕਾਰਨੀ ਨੇ ਦੇਸ਼ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੀ ਚਰਚਾ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਵਿਚ ਬਿਜਲੀ ਗਰਿੱਡ ਦੀ ਸਮਰੱਥਾ ਨੂੰ ਦੁੱਗਣਾ ਕਰਨ ਦਾ ਐਲਾਨ ਕੀਤਾ ਹੈ। ਮਾਰਕ ਕਾਰਨੀ ਨੇ ਸੂਬਾਈ ਅਤੇ ਖੇਤਰੀ ਪ੍ਰੀਮੀਅਰਾਂ ਨਾਲ ਵਰਚੂਅਲ ਮੀਟਿੰਗ ਕਰਕੇ ਦੇਸ਼ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਲਚਕੀਲਾ ਬਣਾਉਣ ਲਈ ਸਾਂਝੇ ਯਤਨਾਂ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਅਮਰੀਕੀ ਅਧਿਕਾਰੀਆਂ ਨਾਲ ਚੱਲ ਰਹੀਆਂ ਵਪਾਰਕ ਗੱਲਾਂ ਬਾਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਕੈਨੇਡਾ ਦੀ ਨਵੀਂ ਸਰਕਾਰ ਕੈਨੇਡੀਅਨ ਮਜ਼ਦੂਰਾਂ ਅਤੇ ਕਾਰੋਬਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਨਿਵੇਸ਼ਕਾਂ ਨੂੰ ਭਰੋਸਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ‘ਟੀਮ ਕੈਨੇਡਾ’ ਪਹੁੰਚ ਦੀ ਮਹੱਤਤਾ ਨੂੰ ਦੁਹਰਾਉਂਦਿਆਂ ਸਾਰੇ ਸੂਬਿਆਂ ਅਤੇ ਖੇਤਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਕਾਰਨੀ ਨੇ ਅੰਤਰ-ਸੂਬਾਈ ਬਿਜਲੀ ਸੰਚਾਰ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਲਈ ਸੂਬਾਈ ਅਤੇ ਸੰਘੀ ਸਰਕਾਰਾਂ ਵਿਚਕਾਰ ਵਧੇਰੇ ਤਾਲਮੇਲ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਕਾਰਨੀ ਨੇ ਯੂਰਪ, ਏਸ਼ੀਆ ਅਤੇ ਮੱਧ ਪੂਰਬ ਵਿੱਚ ਪ੍ਰੀਮੀਅਰ ਵੱਲੋਂ ਕੀਤੀਆਂ ਵਪਾਰਕ ਯਾਤਰਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ‘ਟੀਮ ਕੈਨੇਡਾ’ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਸਪੱਸ਼ਟ ਉਦਾਹਰਨ ਹੈ, ਜਿਸ ਨਾਲ ਕੈਨੇਡਾ ਲਈ ਨਵੇਂ ਵਪਾਰਕ ਮੌਕੇ ਪੈਦਾ ਹੋ ਰਹੇ ਹਨ।
ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਫਰਾਂਸ ਅਤੇ ਆਇਰਲੈਂਡ ਦੇ ਆਪਣੇ ਆਗਾਮੀ ਦੋ ਪੱਖੀ ਦੌਰਿਆਂ ਅਤੇ 2026 ਜੀ-7 ਆਗੂਆਂ ਦੇ ਸਿਖਰ ਸੰਮੇਲਣ ਵਿੱਚ ਸ਼ਮੂਲੀਅਤ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੌਰੇ ਵਪਾਰ, ਰੱਖਿਆ ਅਤੇ ਤਕਨਾਲੋਜੀ ਦੇ ਖੇਤਰਾਂ ਵਿੱਚ ਕੈਨੇਡਾ ਦੀਆਂ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਕੈਨੇਡੀਅਨ ਮਜ਼ਦੂਰਾਂ ਅਤੇ ਕਾਰੋਬਾਰਾਂ ਲਈ ਨਵੇਂ ਮੌਕੇ ਪੈਦਾ ਕਰਨਗੇ। ਪ੍ਰਧਾਨ ਮੰਤਰੀ ਕਾਰਨੀ ਨੇ ਕਿਹਾ ਕਿ ਉਹ ਅਗਲੇ ਮਹੀਨੇ ਪ੍ਰਿੰਸ ਐਡਵਰਡ ਆਈਸਲੈਂਡ ਦੇ ਸ਼ਹਿਰ ਸ਼ਾਰਲਟਟਾਊਨ ਵਿੱਚ ਹੋਣ ਵਾਲੀ ਪ੍ਰੀਮੀਅਰ ਨਾਲ ਸਿੱਧੀ ਮੁਲਾਕਾਤ ਦੌਰਾਨ ਇਨ੍ਹਾਂ ਤਰਜੀਹ ਨੂੰ ਹੋਰ ਅੱਗੇ ਵਧਾਉਣ ਲਈ ਉਤਸੁਕ ਹਨ।
ਬਿਜਲੀ ਗਰਿੱਡ ਦੀ ਸਮਰੱਥਾ ਨੂੰ ਦੁੱਗਣਾ ਕਰੇਗੀ ਕੈਨੇਡਾ ਸਰਕਾਰ
RELATED ARTICLES

