ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਹੁਸ਼ਿਆਰਪੁਰ ‘ਚ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਤਿੰਨ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ਹੋ ਗਈ ਸੀ। ਅੱਜ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਤਲਵਾੜਾ ਵਿਖੇ ਪਹੁੰਚੇ। ਸਿੱਖਿਆ ਮੰਤਰੀ ਨੇ ਜਿੱਥੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਉਥੇ ਇਸ ਮੌਕੇ ਮ੍ਰਿਤਕ ਵਿਦਿਆਰਥੀਆਂ ਅਤੇ ਡਰਾਈਵਰ ਦੇ ਪਰਿਵਾਰ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਚੌਧਰੀ ਨੇ ਕਿਹਾ ਕਿ ਇਸ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਜੋ ਘਾਟਾ ਪਿਆ ਹੈ, ਉਸਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਪੰਜਾਬ ਸਰਕਾਰ ਵਲੋਂ ਤਿੰਨ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਾਂ ਅਤੇ ਬੱਸ ਡਰਾਈਵਰ ਦੇ ਪਰਿਵਾਰ ਨੂੰ ਇਕ-ਇਕ ਲੱਖ ਰੁਪਏ ਸਹਾਇਤਾ ਦਿੱਤੀ ਜਾ ਰਹੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …