20.1 C
Toronto
Friday, September 11, 2026
spot_img
Homeਭਾਰਤਭਾਜਪਾ ਆਗੂ ਤਰੁਣ ਚੁੱਘ ਨੇ ਬਿਨਾ ਵਿਰੋਧ ਦੇ ਜਿੱਤੀ ਰਾਜ ਸਭਾ ਸੀਟ

ਭਾਜਪਾ ਆਗੂ ਤਰੁਣ ਚੁੱਘ ਨੇ ਬਿਨਾ ਵਿਰੋਧ ਦੇ ਜਿੱਤੀ ਰਾਜ ਸਭਾ ਸੀਟ

ਭਾਜਪਾ ਆਗੂ ਤਰੁਣ ਚੁੱਘ ਨੇ ਬਿਨਾ ਵਿਰੋਧ ਦੇ ਜਿੱਤੀ ਰਾਜ ਸਭਾ ਸੀਟਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਰਾਜ ਸਭਾ ਵਿਚ ਮੱਧ ਪ੍ਰਦੇਸ਼ ਕੋਟੇ ਦੀਆਂ ਤਿੰਨੋਂ ਸੀਟਾਂ ਜਿੱਤ ਲਈਆਂ ਹਨ। ਰਿਟਰਨਿੰਗ ਅਫਸਰ ਅਰਵਿੰਦ ਸ਼ਰਮਾ ਨੇ ਵੀਰਵਾਰ ਨੂੰ ਤਰੁਣ ਚੁੱਘ, ਰਜਨੀਸ਼ ਅਗਰਵਾਲ ਅਤੇ ਮਹੇਸ਼ ਕੇਵਟ ਨੂੰ ਚੋਣ ਸਰਟੀਫਿਕੇਟ ਦੇ ਦਿੱਤੇ। ਦੱਸਣਯੋਗ ਹੈ ਕਿ ਤਰੁਣ ਚੁੱਘ ਪੰਜਾਬ ਨਾਲ ਸਬੰਧਤ ਹਨ ਅਤੇ ਭਾਜਪਾ ਨੇ ਪਿਛਲੇ ਦਿਨੀਂ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੀ ਸੀਟ ਲਈ ਉਮੀਦਵਾਰ ਐਲਾਨਿਆ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਾਂਗਰਸੀ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ ਚੁਣੌਤੀ ਵਾਲੀ ਕਾਂਗਰਸ ਦੀ ਪਟੀਸ਼ਨ ‘ਤੇ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ।

RELATED ARTICLES
POPULAR POSTS