Breaking News
Home / ਭਾਰਤ / ਕੈਪਟਨ ਅਮਰਿੰਦਰ ਵੱਲੋਂ ਨਿਵੇਸ਼ ਸਬੰਧੀ ਮੁੰਬਈ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ

ਕੈਪਟਨ ਅਮਰਿੰਦਰ ਵੱਲੋਂ ਨਿਵੇਸ਼ ਸਬੰਧੀ ਮੁੰਬਈ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ

ਪੰਜਾਬ ‘ਚ ਵੱਡੀ ਪੱਧਰ ‘ਤੇ ਨਿਵੇਸ਼ ਕਰਨ ਦੀ ਕੀਤੀ ਪੇਸ਼ਕਸ਼
ਮੁੰਬਈ/ਬਿਊਰੋ ਨਿਊਜ਼
ਪੰਜਾਬ ਨੇ ਉਦਯੋਗੀਕਰਨ ਵੱਲ ਉਸ ਵੇਲੇ ਇਕ ਵੱਡੀ ਪੁਲਾਂਘ ਪੁੱਟੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੰਬਈ ਦੇ ਦੌਰੇ ਦੇ ਅੱਜ ਦੂਜੇ ਦਿਨ ਉੱਘੇ ਉਦਯੋਗਪਤੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਵੱਡੀ ਪੱਧਰ ‘ਤੇ ਨਿਵੇਸ਼ ਕਰਨ ਅਤੇ ਪ੍ਰਾਜੈਕਟ ਲਾਉਣ ਦੀ ਪੇਸ਼ਕਸ਼ ਕੀਤੀ।
ਰਿਲਾਇੰਸ ਦੇ ਮੁਖੀ ਅਨਿਲ ਅੰਬਾਨੀ ਨੇ ਨਵੇਂ ਰੱਖਿਆ ਪ੍ਰੋਜੈਕਟ ਲਈ ਟੈਸਟਿੰਗ ਰੇਂਜ ਸਥਾਪਤ ਕਰਨ ਦੇ ਲਈ ਮੁੱਖ ਮੰਤਰੀ ਤੋਂ ਜ਼ਮੀਨ ਦੀ ਮੰਗ ਕੀਤੀ ਹੈ। ਜਦਕਿ ਆਰ.ਪੀ.ਜੀ ਗਰੁੱਪ ਦੇ ਚੇਅਰਮੈਨ ਹਰਸ਼ ਗੋਇਨਕਾ ਨੇ ਸੂਬੇ ਵਿੱਚ ਟਰੈਕਟਰ ਟਾਇਰ ਪਲਾਂਟ ਸਥਾਪਤ ਕਰਨ ਵਿੱਚ ਦਿਲਚਸਪੀ ਦਿਖਾਈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਸਬੰਧੀ ਸੰਭਾਵਨਾਵਾਂ ਦਾ ਪਤਾ ਲਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਨਅਤੀ ਇਕਾਈਆਂ ਸਥਾਪਤ ਕਰਨ ਲਈ ਜ਼ਮੀਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਤੋਂ ਇਲਾਵਾ ਸਰਕਾਰ ਵੱਲੋਂ ਪੂਰੀ ਮਦਦ ਦੇਣ ਦਾ ਭਰੋਸਾ ਦਿਵਾਇਆ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …