ਸੰਗਰੂਰ ਦੇ ਸਾਬਕਾ ਪੁਲਿਸ ਮੁਖੀ ਸਮੇਤ ਪੰਜ ਪੁਲਿਸ ਅਧਿਕਾਰੀਆਂ ਦੀ ਹੋਵੇਗੀ ਵਿਜੀਲੈਂਸ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਸਾਬਕਾ ਪੁਲਿਸ ਮੁਖੀ ਸਮੇਤ ਪੰਜ ਪੁਲਿਸ ਅਧਿਕਾਰੀਆਂ ਵੱਲੋਂ ਦੋ ਕਿਸਾਨਾਂ ਤੋਂ ਜਬਰੀ ਵਸੂਲੀ ਕਰਨ ਦੇ ਕਥਿਤ ਦੋਸ਼ਾਂ ਦੀ ਵਿਜੀਲੈਂਸ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜਾਂਚ ਮੁਕੰਮਲ ਹੋਣ ਤੱਕ ਪੰਜਾਂ ਪੁਲਿਸ ਅਧਿਕਾਰੀਆਂ ਨੂੰ ਪੁਲਿਸ ਲਾਈਨ ਵਿਚ ਬਦਲਣ ਦੇ ਹੁਕਮ ਵੀ ਜਾਰੀ ਕੀਤੇ ਹਨ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਵਿਜੀਲੈਂਸ ਦੀ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੇ ਆਪਣੀ ਜ਼ਮੀਨ ਵੇਚ ਕੇ ਵਸੂਲੀ ਦੀ ਕੀਮਤ ਅਦਾ ਕੀਤੀ ਸੀ।
Check Also
ਮੋਦੀ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਨਿੰਦਣਯੋਗ
ਸੰਜੇ ਸਿੰਘ ਨੇ ਕਿਹਾ – ਕੇਂਦਰ ਸਰਕਾਰ ਆਪਣੇ ਹਰ ਵਾਅਦੇ ਤੋਂ ਮੁੱਕਰੀ ਨਾਭਾ/ਬਿਊਰੋ ਨਿਊਜ਼ ਕੇਂਦਰ …