20.7 C
Toronto
Friday, June 12, 2026
spot_img
HomeਕੈਨੇਡਾFront‘ਕਾਕਰੋਚ ਜਨਤਾ ਪਾਰਟੀ’ ਦੀ ਪੰਜਾਬ ਵਿਚ ਐਂਟਰੀ -ਭਲਕੇ 13 ਜੂਨ ਨੂੰ ਅੰਮਿ੍ਰਤਸਰ...

‘ਕਾਕਰੋਚ ਜਨਤਾ ਪਾਰਟੀ’ ਦੀ ਪੰਜਾਬ ਵਿਚ ਐਂਟਰੀ -ਭਲਕੇ 13 ਜੂਨ ਨੂੰ ਅੰਮਿ੍ਰਤਸਰ ਪਹੁੰਚਣਗੇ ਦੀਪਕੇ


ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿਚ ਵੀ ‘ਕਾਕਰੋਚ ਜਨਤਾ ਪਾਰਟੀ’ ਦੀ ਐਂਟਰੀ ਹੋਣ ਜਾ ਰਹੀ ਹੈ। ਪਾਰਟੀ ਵਲੋਂ ਭਲਕੇ 13 ਜੂਨ ਨੂੰ ਅੰਮਿ੍ਰਤਸਰ ਵਿਚ ਪ੍ਰਦਰਸ਼ਨ ਦੀ ਤਿਆਰੀ ਕੀਤੀ ਗਈ ਹੈ। ਇਸਦਾ ਐਲਾਨ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕੀਤਾ ਹੈ। ਦੀਪਕੇ ਨੇ ਕਿਹਾ ਹੈ ਕਿ ਅੰਮਿ੍ਰਤਸਰ ਵਿਚ ਭਲਕੇ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਸਾਰੇ ਨੌਜਵਾਨਾਂ ਨੂੰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਦੀਪਕੇ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉਤੇ ਇਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੀਪਕੇ ਨੇ ਕਿਹਾ ਕਿ ਜਦੋਂ ਅਸੀਂ ਸਾਰੇ ਇਕੱਠੇ ਹੋ ਕੇ ਆਵਾਜ਼ ਉਠਾਵਾਂਗੇ ਤਾਂ ਨੀਟ-ਸੀਬੀਐਸਈ ਦੇ ਵਿਦਿਆਰਥੀਆਂ ਨੂੰ ਨਿਆਂ ਮਿਲ ਸਕਦਾ ਹੈ। ‘ਕਾਕਰੋਚ ਜਨਤਾ ਪਾਰਟੀ’ ਵਲੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਲੰਘੀ 5 ਮਈ ਨੂੰ ਭਾਰਤ ਦੇ ਮਾਨਯੋਗ ਚੀਫ ਜਸਟਿਸ ਸੂਰਿਆ ਕਾਂਤ ਨੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ  ‘ਕਾਕਰੋਚ’ ਅਤੇ ‘ਸਮਾਜ ਦੇ ਪਰਜੀਵੀ’ ਜਿਹੇ ਸ਼ਬਦਾਂ ਦਾ ਇਸਤੇਮਾਲ ਕੀਤਾ ਸੀ। ਚੀਫ ਜਸਟਿਸ ਦੇ ਇਸ ਬਿਆਨ ਤੋਂ ਬਾਅਦ ਹੀ ‘ਕਾਕਰੋਚ ਜਨਤਾ ਪਾਰਟੀ’ ਸਾਹਮਣੇ ਆਈ ਹੈ। ਪਾਰਟੀ ਦਾ ਦਾਅਵਾ ਹੈ ਕਿ ਉਸਦੇ ਇੰਸਟਾਗਰਾਮ ਅਕਾਊਂਟ ’ਤੇ 2 ਕਰੋੜ ਤੋਂ ਜ਼ਿਆਦਾ ਫਾਲੋਅਰਜ਼ ਜੁੜ ਗਏ ਹਨ, ਜੋ ਕਈ ਸਿਆਸੀ ਪਾਰਟੀਆਂ ਤੋਂ ਵੀ ਜ਼ਿਆਦਾ ਹੈ।

RELATED ARTICLES
POPULAR POSTS