ਹਫਤੇ ਵਿਚ ਤਿੰਨ ਹੋਵੇਗੀ ਉਡਾਣ
ਨਵੀਂ ਦਿੱਲੀ/ਬਿਊਰੋ ਨਿਊਜ਼
ਏਅਰ ਇੰਡੀਆ ਪਹਿਲੀ ਵਾਰ ਨਵੀਂ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 7 ਜੁਲਾਈ ਤੋਂ ਸ਼ੁਰੂ ਹੋਵੇਗੀ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਜੋੜਣ ਵਾਲੀ ਇਕਲੌਤੀ ਉਡਾਣ ਹੋਵੇਗੀ, ਜਿਸ ਲਈ ਬੋਇੰਗ 777-200 ਐੱਲ. ਆਰ. ਜਹਾਜ਼ ਦੀ ਵਰਤੋਂ ਕੀਤੀ ਜਾਵੇਗੀ।ઠ
ਏਅਰ ਇੰਡੀਆ ਦੇ ਸਟੇਸ਼ਨ ਮੈਨੇਜਰ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਏਅਰ ਇੰਡੀਆ ਦੀ ਅਮਰੀਕੀ ਸ਼ਹਿਰਾਂ ਲਈ 5ਵੀਂ ਸਿੱਧੀ ਉਡਾਣ ਹੋਵੇਗੀ। ਕੰਪਨੀ ਇਸ ਤੋਂ ਪਹਿਲਾਂ ਨਿਊਯਾਰਕ, ਨੇਵਾਰਕ, ਸ਼ਿਕਾਗੋ ਅਤੇ ਸੈਨ ਫਰਾਂਸਿਸਕੋ ਲਈ ਸਿੱਧੀ ਉਡਾਣ ਸ਼ੁਰੂ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਫਲਾਈਟ ਹਫਤੇ ਵਿਚ 3 ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਉਡਾਣ ਭਰੇਗੀ। ਦੋਵਾਂ ਸ਼ਹਿਰਾਂ ਵਿਚਾਲੇ ਯਾਤਰਾ ਵਿਚ ਸਾਢੇ 15 ਘੰਟਿਆਂ ਦਾ ਸਮਾਂ ਲੱਗੇਗਾ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …