ਪਾਕਿ ਜਾਦਵ ਨੂੰ ਮੌਤ ਦੀ ਸਜ਼ਾ ਦੇਵੇਗਾ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ : ਸੁਸ਼ਮਾ ਸਵਰਾਜ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਵਿਚ ਸੁਣਾਈ ਗਈ ਮੌਤ ਦੀ ਸਜ਼ਾ ਤੋਂ ਬਾਅਦ ਦੋਵੇਂ ਦੇਸ਼ ਆਹਮੋ-ਸਾਹਮਣੇ ਆ ਗਏ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਖਿਆ ਕਿ ਜੇ ਪਾਕਿਸਤਾਨ ਜਾਧਵ ਨੂੰ ਮੌਤ ਦੀ ਸਜ਼ਾ ਦੇਵੇਗਾ ਤਾਂ ਪਾਕਿਸਤਾਨ ਨੂੰ ਗੰਭੀਰ ਸਿੱਟੇ ਭੁਗਤਣੇ ਪੈਣਗੇ। ਦੂਜੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਆਰਮਡ ਫੋਰਸ ਕਿਸੇ ਵੀ ਧਮਕੀ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਇਹ ਵੀ ਕਿਹਾ ਕਿ ਪਾਕਿ ਆਪਣੇ ਗੁਆਂਢੀਆਂ ਨਾਲ ਚੰਗੇ ਰਿਸ਼ਤੇ ਚਾਹੁੰਦਾ ਹੈ। ਇਹ ਮਾਮਲਾ ਅੱਜ ਸੰਸਦ ਵਿੱਚ ਵੀ ਗੂੰਜਿਆ। ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜਨ ਖੜਗੇ ਨੇ ਆਖਿਆ ਕਿ “ਸਰਕਾਰ ਜਾਧਵ ਨੂੰ ਬਚਾਉਣ ਲਈ ਅੱਗੇ ਆਵੇ।
ਇਸ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਆਖਿਆ ਕਿ, “ਜਾਧਵ ਕੋਲ ਵੈਲਿਡ ਵੀਜ਼ਾ ਸੀ ਅਜਿਹੇ ਵਿੱਚ ਉਹ ਭਾਰਤ ਦਾ ਜਾਸੂਸ ਕਿਵੇਂ ਹੋ ਸਕਦਾ ਹੈ। ਗ੍ਰਹਿ ਮੰਤਰੀ ਨੇ ਆਖਿਆ ਕਿ ਜਾਧਵ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਚੇਤੇ ਰਹੇ ਲੰਘੇ ਕੱਲ੍ਹ ਪਾਕਿਸਤਾਨੀ ਸੈਨਿਕ ਅਦਾਲਤ ਨੇ ਭਾਰਤ ਦੇ ਸਾਬਕਾ ਨੇਵੀ ਅਫ਼ਸਰ ਕੁਲਭੂਸ਼ਨ ਜਾਧਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …