18.3 C
Toronto
Friday, September 18, 2026
spot_img
HomeਕੈਨੇਡਾFrontਆਦਮਪੁਰ ਹਵਾਈ ਅੱਡੇ ਦਾ ਨਾਮ ਹੁਣ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ’ ਦੇ...

ਆਦਮਪੁਰ ਹਵਾਈ ਅੱਡੇ ਦਾ ਨਾਮ ਹੁਣ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ’ ਦੇ ਨਾਮ ਨਾਲ ਜਾਣਿਆ ਜਾਵੇਗਾ

ਆਦਮਪੁਰ ਹਵਾਈ ਅੱਡੇ ਦਾ ਨਾਮ ਹੁਣ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ’ ਦੇ ਨਾਮ ਨਾਲ ਜਾਣਿਆ ਜਾਵੇਗਾ
ਕੇਂਦਰ ਸਰਕਾਰ ਵਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਦੋਆਬਾ ਖੇਤਰ ਲਈ ਇਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿਚ ਸਥਿਤ ਆਦਮਪੁਰ ਏਅਰਪੋਰਟ ਦਾ ਨਾਮ ਹੁਣ ਅਧਿਕਾਰਤ ਤੌਰ ’ਤੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ’ ਰੱਖ ਦਿੱਤਾ ਗਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਨਵੇਂ ਨਾਮ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਕੀਤਾ ਸੀ।  ਇਹ ਹਵਾਈ ਅੱਡਾ ਜਲੰਧਰ ਅਤੇ ਹੁਸ਼ਿਆਰਪੁਰ ਸਣੇ ਪੂਰੇ ਦੋਆਬਾ ਇਲਾਕੇ ਲਈ ਹਵਾਈ ਸੇਵਾਵਾਂ ਦਾ ਮੁੱਖ ਕੇਂਦਰ ਹੈ। ਭਾਰਤ ਸਰਕਾਰ ਮੁਤਾਬਕ ਇਹ ਫੈਸਲਾ ਮਹਾਨ ਸੰਤ ਅਤੇ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੀ ਮਨੁੱਖਤਾ, ਸਮਾਨਤਾ ਅਤੇ ਸਨਮਾਨ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇਕ ਸ਼ਰਧਾਂਜਲੀ ਹੈ। ਇਸ ਫੈਸਲੇ ਮਗਰੋਂ ਦੇਸ਼-ਵਿਦੇਸ਼  ਅਤੇ ਇਲਾਕਾ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਧਿਆਨ ਰਹੇ ਕਿ ਭਾਰਤ ਸਰਕਾਰ ਵਲੋਂ ਲੰਘੀ 12 ਜੂਨ ਨੂੰ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਨੇ ਇਸ ਫੈਸਲੇ ਨੂੰ ਅੰਤਿਮ ਰੂਪ ਦਿੱਤਾ।

RELATED ARTICLES
POPULAR POSTS