17.2 C
Toronto
Friday, September 4, 2026
spot_img
Homeਭਾਰਤਐਮ.ਸੀ.ਡੀ. ਚੋਣਾਂ ਤੋਂ ਪਹਿਲਾਂ ਕੇਜਰੀਵਾਲ ਲਈ ਮੁਸ਼ਕਲ

ਐਮ.ਸੀ.ਡੀ. ਚੋਣਾਂ ਤੋਂ ਪਹਿਲਾਂ ਕੇਜਰੀਵਾਲ ਲਈ ਮੁਸ਼ਕਲ

ਐਮ.ਸੀ.ਡੀ. ਚੋਣਾਂ ਤੋਂ ਪਹਿਲਾਂ ਕੇਜਰੀਵਾਲ ਲਈ ਮੁਸ਼ਕਲਅਸਾਮ ਦੀ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਖ਼ਿਲਾਫ਼ ਅਸਾਮ ਦੀ ਇੱਕ ਸਥਾਨਕ ਅਦਾਲਤ ਨੇ ਗ੍ਰਿਫ਼ਤਾਰੀ ਦਾ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਰਕੇ ਕੇਜਰੀਵਾਲ ਖ਼ਿਲਾਫ਼ ਵਾਰੰਟ ਜਾਰੀ ਹੋਇਆ ਹੈ। ਅਰਵਿੰਦ ਕੇਜਰੀਵਾਲ ਖ਼ਿਲਾਫ਼ ਇਹ ਵਾਰੰਟ ਅਜਿਹੇ ਸਮੇਂ ઠਜਾਰੀ ਹੋਇਆ ਜਦੋਂ ਉਹ ਤੇ ਉਨ੍ਹਾਂ ਦੀ ਪਾਰਟੀ ਦਿੱਲੀ ਵਿੱਚ ਐਮਸੀਡੀ ਚੋਣਾਂ ਨੂੰ ਲੈ ਕੇ ਮੁਹਿੰਮ ਵਿੱਚ ਜੁਟੀ ਹੋਈ ਹੈ। ਕੇਜਰੀਵਾਲ ਨੇ ਐਮਸੀਡੀ ਚੋਣਾਂ ਵਿੱਚ ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਪੇਸ਼ੀ ਲਈ ਹੋਰ ਸਮਾਂ ਦੇਣ ਦੀ ਮੰਗ ਕੀਤੀ ਸੀ। ਅਦਾਲਤ ਨੇ ਉਨ੍ਹਾਂ ਦੀ ਮੰਗ ਨੂੰ ਖ਼ਾਰਜ ਕਰ ਦਿੱਤਾ। ਹੁਣ ਅਦਾਲਤ ਵਿੱਚ ਮਾਮਲੇ ਦੀ ਅਗਲੀ ਸੁਣਵਾਈ 8 ਮਈ ਨੂੰ ਹੋਵੇਗੀ। ਕ੍ਰਿਮੀਨਲ ਮਾਣਹਾਨੀ ਤਹਿਤ ਦਾਇਰ ਇਹ ਕੇਸ ਨਰਿੰਦਰ ਮੋਦੀ ਦੀ ਸਿੱਖਿਆ ਯੋਗਤਾ ਬਾਰੇ ਕੇਜਰੀਵਾਲ ਦੇ ਕੁਮੈਂਟ ਨੂੰ ਲੈ ਕੇ ਦਰਜ ਕੀਤਾ ਗਿਆ ਹੈ।

RELATED ARTICLES
POPULAR POSTS