14.7 C
Toronto
Tuesday, June 16, 2026
spot_img
HomeਕੈਨੇਡਾFrontਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ - ਹੁਣ ਘਰ ਦੇ ਨੇੜੇ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ – ਹੁਣ ਘਰ ਦੇ ਨੇੜੇ ਹੀ ਹੋਵੇਗੀ ਤੈਨਾਤੀ


ਸਿਹਤ ਵਿਭਾਗ ਦੇ 523 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ‘ਸੀ’ ਅਤੇ ‘ਡੀ’ ਸ੍ਰੇਣੀ ਦੀਆਂ ਅਸਾਮੀਆਂ ਉੱਤੇ ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਘੇਰੇ ਤੋਂ ਬਾਹਰ ਤੈਨਾਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ੍ਰੇਣੀਆਂ ਦਾ ਹਰ ਕਰਮਚਾਰੀ ਛੁੱਟੀ ਹੋਣ ਤੋਂ ਇੱਕ ਘੰਟੇ ਬਾਅਦ ਆਪਣੇ ਪਰਿਵਾਰ ਵਿੱਚ ਸ਼ਾਮਿਲ ਹੋਵੇ, ਅਜਿਹਾ ਯਕੀਨੀ ਬਣਾਇਆ ਜਾਵੇਗਾ। ਸੀਐਮ ਨੇ ਕਿਹਾ ਕਿ ਇਸ ਸਬੰਧੀ ਯੋਜਨਾ ਪੰਜਾਬ ਸਰਕਾਰ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਐਲਾਨ ਦਿੱਤੀ ਜਾਵੇਗੀ।  ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼੍ਰੇਣੀਆਂ ਵਿੱਚ ਅਧਿਆਪਕ, ਸਿਹਤ ਕਰਮਚਾਰੀ, ਪੁਲਿਸ ਵਿਭਾਗ ਦੇ ਕਰਮਚਾਰੀ ਅਤੇ ‘ਸੀ’ ਅਤੇ ‘ਡੀ’ ਗਰੇਡ ਦੇ ਵੱਖ-ਵੱਖ ਵਿਭਾਗਾਂ ਦੇ ਹੋਰ ਕਰਮਚਾਰੀ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਣਵਿਆਹੀਆਂ ਲੜਕੀਆਂ ਨੂੰ ਉਨ੍ਹਾਂ ਦੇ ਘਰ ਤੋਂ 40 ਕਿਲੋਮੀਟਰ ਦੇ ਅੰਦਰ ਘੇਰੇ ਵਿੱਚ ਜਿਹੜਾ ਕਿ ਘੱਟ ਤੋਂ ਘੱਟ ਪੰਜ ਤੋਂ 10 ਕਿਲੋਮੀਟਰ ਵੀ ਹੋ ਸਕਦਾ ਹੈ, ਉਥੇ ਨੌਕਰੀ ’ਤੇ ਤੈਨਾਤ ਕੀਤਾ ਜਾਵੇਗਾ। ਵਿਆਹੀਆਂ ਹੋਈਆਂ ਲੜਕੀਆਂ ਨੂੰ ਉਨ੍ਹਾਂ ਦੇ ਸਹੁਰੇ ਘਰਾਂ ਤੋਂ 40 ਕਿਲੋਮੀਟਰ ਦੇ ਅੰਦਰ ਅੰਦਰ ਨੌਕਰੀ ’ਤੇ ਨਿਯੁਕਤੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਤਿੰਨ ਸਾਲ ਦਾ ਪ੍ਰੋਬੀਸ਼ਨਲ ਪੀਰੀਅਡ ਸਮਾਪਤ ਹੋਣ ਤੋਂ ਬਾਅਦ ਕਰਮਚਾਰੀ ਇਸ ਸਕੀਮ ਦਾ ਲਾਭ ਲੈ ਸਕਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਅੱਜ ਮੁਹਾਲੀ ਦੇ ਫੇਜ਼ ਅੱਠ ਦੇ ਵਿਕਾਸ ਭਵਨ ਵਿਖੇ ਸਿਹਤ ਵਿਭਾਗ ਦੀਆਂ ਵੱਖ ਵੱਖ ਅਸਾਮੀਆਂ ਲਈ ਚੁਣੇ ਗਏ 523 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

RELATED ARTICLES
POPULAR POSTS