Breaking News
Home / ਪੰਜਾਬ / ਪੰਜਾਬ ਯੂਨੀਵਰਸਿਟੀ ‘ਚ ਪੁਲਿਸ ਤੇ ਵਿਦਿਆਰਥੀਆਂ ਵਿਚਕਾਰ ਝੜਪਾਂ

ਪੰਜਾਬ ਯੂਨੀਵਰਸਿਟੀ ‘ਚ ਪੁਲਿਸ ਤੇ ਵਿਦਿਆਰਥੀਆਂ ਵਿਚਕਾਰ ਝੜਪਾਂ

35 ਪੁਲਿਸ ਕਰਮੀ ਅਤੇ 100 ਦੇ ਕਰੀਬ ਵਿਦਿਆਰਥੀ ਜ਼ਖ਼ਮੀ
ਆਮ ਆਦਮੀ ਪਾਰਟੀ ਵਿਦਿਆਰਥੀਆਂ ਦੇ ਹੱਕ ‘ਚ ਨਿੱਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਹਿੰਸਕ ਹੁੰਦਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਅੱਜ ਵਾਈਸ ਚਾਂਸਲਰ  ਦੇ ਦਫ਼ਤਰ ‘ਤੇ ਧਾਵਾ ਬੋਲ ਦਿੱਤਾ। ਇਸ ਤੋਂ ਬਾਅਦ ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਝੜਪਾਂ ਵੀ ਹੋਈਆਂ। ਵਿਦਿਆਰਥੀਆਂ ਵੱਲੋਂ ਪੁਲਿਸ ਉੱਪਰ ਕੀਤੀ ਗਈ ਪੱਥਰਬਾਜ਼ੀ ਵਿਚ 35 ਪੁਲਿਸ ਕਰਮੀ ਜ਼ਖਮੀ ਹੋ ਗਏ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿਚ 100 ਦੇ ਕਰੀਬ ਵਿਦਿਆਰਥੀ ਵੀ ਜ਼ਖਮੀ ਹੋਏ ਹਨ। ਵਿਦਿਆਰਥੀਆਂ ਨੂੰ ਹਟਾਉਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਚੇਤੇ ਰਹੇ ਕਿ ਯੂਨੀਵਰਸਿਟੀ ਵਿੱਚ ਫ਼ੀਸਾਂ ਵਿੱਚ ਅਥਾਹ ਵਾਧਾ ਕੀਤਾ ਗਿਆ ਹੈ।
ਇਸੇ ਦੌਰਾਨ ਆਮ ਆਦਮੀ ਪਾਰਟੀ ਵਿਦਿਆਰਥੀਆਂ ਦੇ ਹੱਕ ਵਿੱਚ ਡਟ ਗਈ ਹੈ। ਆਮ ਆਦਮੀ ਪਾਰਟੀ ਨੌਜਵਾਨ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦੀ ਅਣਦੇਖੀ ਦੇਸ਼ ਵਿੱਚ ਸਿੱਖਿਆ ਖੇਤਰ ਦੇ ਨਿਗਾਰ ਲਈ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਿੱਖਿਆ ਨੂੰ ਹੱਲਾਸ਼ੇਰੀ ਦੇਣ ਦੀ ਮਨਸ਼ਾ ਨਾਲ ਸਰਕਾਰੀ ਸਿੱਖਿਆ ਤੰਤਰ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …