ਨਵੀਂ ਦਿੱਲੀ/ਬਿਊਰੋ ਨਿਊਜ਼
ਐਸਵਾਈਐਲ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਨੇ 27 ਅਪ੍ਰੈਲ ਤੱਕ ਸੁਣਵਾਈ ਟਾਲ ਦਿੱਤੀ। ਐਸ ਵਾਈ ਐਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਆਪਸੀ ਤਕਰਾਰ ਜਾਰੀ ਹੈ। ਜਿੱਥੇ ਪੰਜਾਬ ਨੇ ਹਰਿਆਣਾ ਨੂੰ ਇੱਕ ਬੂੰਦ ਵੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਉਥੇ ਹਰਿਆਣਾ ਚਾਹੁੰਦਾ ਹੈ ਕਿ ਉਨ੍ਹਾਂ ਨੂੰ ਹੱਕ ਮਿਲਣਾ ਚਾਹੀਦਾ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਐਸ ਵਾਈ ਐਲ ਬਣਾਉਣ ਦੀ ਇਜਾਜ਼ਤ ਦਿੱਤੀ ਤਾਂ ਇਸ ਦਾ ਨੁਕਸਾਨ ਪੰਜਾਬ ਨੂੰ ਹੋਵੇਗਾ।
ਚੇਤੇ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਸਵਾਈਐਲ ਦੇ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਮੀਟਿੰਗ 20 ਅਪ੍ਰੈਲ ਨੂੰ ਬੁਲਾਈ ਹੋਈ ਹੈ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …