ਮੁੱਖ ਮੰਤਰੀ ਨੇ ਮ੍ਰਿਤਕ ਦੇ ਵਾਰਸਾਂ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕਤਸਰ ઠਜ਼ਿਲ੍ਹੇ ਦੇ ਲੰਬੀ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਇੱਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਮੈਜਿਸਟੀਰੀਅਲ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਤਰਮਾਲਾ ਪਿੰਡ ਦੇ ਮ੍ਰਿਤਕ ਗੁਰਦੇਵ ਸਿੰਘ ਦੇ ਵਾਰਸਾਂ ਨੂੰ ਦਸ ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਹੈ। ਨਸ਼ਿਆਂ ਵਿੱਚ ਸ਼ਾਮਲ ਹੋਣ ਕਾਰਨ ਪੁਲਿਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਗੁਰਦੇਵ ਸਿੰਘ ਦੀ ਮੌਤ ਬਾਰੇ ਪ੍ਰਕਾਸ਼ਤ ਖਬਰਾਂ ਨੂੰ ਮੁੱਖ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦਿੱਤੇ ਹਨ ਤਾਂ ਜੋ ਇਸ ਸਬੰਧ ਵਿੱਚ ਜ਼ਿੰਮੇਵਾਰੀ ਨਿਰਧਾਰਤ ਕੀਤੀ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਅਤੇ ઠਨਸ਼ਿਆਂ ਵਿਰੋਧੀ ਮਹਿੰਮ ਵਿੱਚ ਲੱਗੀਆਂ ਸਾਰੀਆਂ ਏਜੰਸੀਆਂ ਨੂੰ ਸੰਜਮ ਵਰਤਣ ਦੇ ਵੀ ਆਦੇਸ਼ ਦਿੱਤੇ ਹਨ। ઠਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲ ਰਹੀ ઠਕਾਰਵਾਈ ਦੌਰਾਨ ਕਿਸੇ ਨੂੰ ਨਜਾਇਜ਼ ਪ੍ਰੇਸ਼ਾਨ ਨਾ ਕੀਤਾ ਜਾਵੇ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …