ਦੋ ਮਹੀਨੇ ਪਹਿਲਾਂ ਇਕ ਰੈਲੀ ਦੌਰਾਨ ਲੱਗੀ ਸੀ ਸੱਟ
ਚੰਡੀਗੜ੍ਹ/ਬਿਊਰੋ ਨਿਊਜ਼
ਮੁੰਬਈ ਦੇ ਤਿੰਨ ਦਿਨਾਂ ਦੌਰੇ ‘ਤੇ ਗਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੈਰ ਵਿਚ ਲੱਗੀ ਸੱਟ ਕਰਕੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮੁੰਬਈ ਵਿਚ ਦੇਸ਼ ਦੇ ਵੱਡੇ ਸਨਅਤਕਾਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਇਹ ਸੱਟ ਕਰੀਬ ਦੋ ਮਹੀਨੇ ਪਹਿਲਾਂ ਇਕ ਚੋਣ ਰੈਲੀ ਦੌਰਾਨ ਲੱਗੀ ਸੀ। ਪਿਛਲੇ ਦਿਨੀਂ ਕੈਪਟਨ ਅਮਰਿੰਦਰ ਦੀ ਕਿਤਾਬ ਦੇ ਰਿਲੀਜ਼ ਸਮਾਰੋਹ ਮੌਕੇ ਇਕ ਵਾਰ ਫਿਰ ਉਨ੍ਹਾਂ ਦਾ ਪੈਰ ਮੁੜ ਗਿਆ ਸੀ। ਹੁਣ ਪੈਰ ਵਿਚ ਤਕਲੀਫ ਹੋਣ ਕਾਰਨ ਮੁੱਖ ਮੰਤਰੀ ਨੇ ਆਪਣੇ ਅਗਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

