14.9 C
Toronto
Friday, June 19, 2026
spot_img
Homeਹਫ਼ਤਾਵਾਰੀ ਫੇਰੀਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ

ਅੰਮ੍ਰਿਤਸਰ: ਅੰਮ੍ਰਿਤਸਰ ਦੀ ਅਦਾਲਤ ਨੇ 15 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ਖਿਲਾਫ ਪੁਲਿਸ ਥਾਣੇ ਦੇ ਅੰਦਰ ਦਾਖਲ ਹੋ ਕੇ ਦਸਤਾਵੇਜ਼ ਪਾੜਨ ਅਤੇ ਆਪਣੇ ਇਕ ਸਮਰਥਕ ਨੂੰ ਛੁਡਾਉਣ ਦੀ ਕੋਸ਼ਿਸ਼ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਪਹਿਲਾਂ ਇਸ ਕੇਸ ਦੀ ਸੁਣਵਾਈ ਲੰਘੀ 10 ਜੂਨ ਨੂੰ ਹੋਈ ਸੀ। ਮਜੀਠੀਆ ਦੇ ਵਕੀਲ ਨੇ ਅਦਾਲਤ ਵਿਚ ਕਿਹਾ ਹੈ ਕਿ ਇਹ ਮਾਮਲਾ ਸਿਆਸੀ ਰੰਜ਼ਿਸ਼ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਾਥੀ ਸਿਰਫ ਇਕ ਵਿਅਕਤੀ ਦੀ ਗ੍ਰਿਫਤਾਰੀ ਦੀ ਜਾਣਕਾਰੀ ਲੈਣ ਲਈ ਥਾਣੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਉਸ ਵਿਅਕਤੀ ਦੀ ਗ੍ਰਿਫਤਾਰੀ ਨਾਲ ਸਬੰਧਤ ਦਸਤਾਵੇਜ਼ ਦਿਖਾਉਣ ਦੀ ਮੰਗ ਕੀਤੀ ਸੀ। ਉਧਰ ਦੂਜੇ ਪਾਸੇ ਪੁਲਿਸ ਦਾ ਕਹਿਣਾ ਸੀ ਕਿ ਨਗਰ ਕੌਂਸਲ ਦੀਆਂ ਚੋਣਾਂ ਦੇ ਇਕ ਮਾਮਲੇ ਵਿਚ ਲੰਘੀ 30 ਮਈ ਨੂੰ ਜੋਬਨਪ੍ਰੀਤ ਸਿੰਘ ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 31 ਮਈ ਨੂੰ ਸਵੇਰੇ ਕਰੀਬ ਸਾਢੇ 11 ਵਜੇ ਬਿਕਰਮ ਸਿੰਘ ਮਜੀਠੀਆ ਆਪਣੇ 50-60 ਸਮਰਥਕਾਂ ਦੇ ਨਾਲ ਮਜੀਠਾ ਪੁਲਿਸ ਥਾਣੇ ਵਿਚ ਪਹੁੰਚ ਗਏ ਸਨ।

RELATED ARTICLES
POPULAR POSTS