14.9 C
Toronto
Friday, June 19, 2026
spot_img
Homeਹਫ਼ਤਾਵਾਰੀ ਫੇਰੀਅਮਰੀਕਾ-ਇਰਾਨ ਜੰਗ ਖਤਮ ਕਰਨ ਲਈ ਇਕ ਦਿਨ ਪਹਿਲਾਂ ਹੀ ਹੋ ਗਿਆ ਸਮਝੌਤਾ

ਅਮਰੀਕਾ-ਇਰਾਨ ਜੰਗ ਖਤਮ ਕਰਨ ਲਈ ਇਕ ਦਿਨ ਪਹਿਲਾਂ ਹੀ ਹੋ ਗਿਆ ਸਮਝੌਤਾ

ਡੋਨਾਲਡ ਟਰੰਪ ਅਤੇ ਮਸੂਦ ਪਜ਼ੇਸ਼ਕਿਆਨ ਨੇ ਸਮਝੌਤੇ ‘ਤੇ ਕੀਤੇ ਦਸਤਖਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੇ ਟਕਰਾਅ ਨੂੰ ਖਤਮ ਕਰਨ ਲਈ 14 ਨੁਕਾਤੀ ਸ਼ਾਂਤੀ ਸਮਝੌਤੇ ‘ਤੇ ਦਸਤਖਤ ਹੋ ਗਏ ਹਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਫਰਾਂਸ ਦੇ ਵਰਸੇਲਜ਼ ਪੈਲੇਸ ਵਿੱਚ ਇਸ ਸਮਝੌਤੇ ਨਾਲ ਸਬੰਧਿਤ ਸਮਝੌਤਾ ਪੱਤਰ (ਐੱਮਓਯੂ) ‘ਤੇ ਦਸਤਖਤ ਕੀਤੇ। ਇਸ ਮੌਕੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਵੀ ਮੌਜੂਦ ਸਨ।
ਸਮਝੌਤੇ ‘ਤੇ ਦਸਤਖਤ ਕਰਨ ਤੋਂ ਬਾਅਦ ਟਰੰਪ ਵਰਸੇਲਜ਼ ਪੈਲੇਸ ਤੋਂ ਬਾਹਰ ਆਏ। ਇਸ ਦੌਰਾਨ ਇੱਕ ਪੱਤਰਕਾਰ ਨੇ ਉਨ੍ਹਾਂ ਤੋਂ ਸ਼ਾਂਤੀ ਸਮਝੌਤੇ ਬਾਰੇ ਸਵਾਲ ਪੁੱਛਿਆ ਤਾਂ ਟਰੰਪ ਨੇ ਉੱਚੀ ਆਵਾਜ਼ ਵਿੱਚ ਕਿਹਾ, ”ਡੀਲ ਸਾਈਨ ਹੋ ਗਈ ਹੈ।” ਟਰੰਪ ਤੋਂ ਬਾਅਦ ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ੇਸ਼ਕਿਆਨ ਨੇ ਵੀ ਇਰਾਨ ਤੋਂ ਹੀ ਇਲੈਕਟ੍ਰਾਨਿਕ ਤਰੀਕੇ ਨਾਲ ਇਸ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸਮਝੌਤੇ ਦੇ ਅਧਿਕਾਰਕ ਐਲਾਨ ਦੇ ਨਾਲ ਹੀ ਇਹ ਸਮਝੌਤਾ ਤੁਰੰਤ ਪ੍ਰਭਾਵ ਨਾਲ ਲਾਗੂ ਵੀ ਹੋ ਗਿਆ।
ਇਸ ਸਮਝੌਤੇ ਤਹਿਤ ਇਰਾਨ ਅਤੇ ਲੈਬਨਾਨ ਵਿੱਚ ਚੱਲ ਰਹੀਆਂ ਫੌਜੀ ਕਾਰਵਾਈਆਂ ਨੂੰ ਖਤਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਮੁੰਦਰੀ ਵਪਾਰਕ ਰੂਟਾਂ ਵਿੱਚੋਂ ਇੱਕ ਹਰਮੁਜ਼ ਜਲ ਮਾਰਗ ਨੂੰ ਮੁੜ ਖੋਲ੍ਹਿਆ ਜਾਵੇਗਾ। ਇਸ ਦੇ ਨਾਲ ਹੀ ਅਮਰੀਕਾ ਵੱਲੋਂ ਲਗਾਈ ਗਈ ਸਮੁੰਦਰੀ ਨਾਕਾਬੰਦੀ ਵੀ ਖਤਮ ਕਰ ਦਿੱਤੀ ਜਾਵੇਗੀ। ਇਹ ਸਮਝੌਤਾ ਅਸਲ ਵਿੱਚ 19 ਜੂਨ ਨੂੰ ਸਵਿਟਜ਼ਰਲੈਂਡ ਦੇ ਜਨੇਵਾ ਨੇੜੇ ਸਥਿਤ ਲੂਸਰਨ ਸ਼ਹਿਰ ਵਿੱਚ ਸਾਈਨ ਕੀਤਾ ਜਾਣਾ ਸੀ। ਹਾਲਾਂਕਿ ਦੋਵੇਂ ਧਿਰਾਂ ਵਿਚਾਲੇ ਸਹਿਮਤੀ ਬਣ ਜਾਣ ਕਾਰਨ ਨਿਰਧਾਰਿਤ ਕਾਰਜਕ੍ਰਮ ਤੋਂ ਇੱਕ ਦਿਨ ਪਹਿਲਾਂ ਹੀ ਇਸ ‘ਤੇ ਦਸਤਖਤ ਕਰ ਦਿੱਤੇ ਗਏ। ਇਸ ਕਦਮ ਨੂੰ ਖੇਤਰ ਵਿੱਚ ਤਣਾਅ ਘਟਾਉਣ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਸ਼ਾਂਤੀਪੂਰਨ ਢੰਗ ਨਾਲ ਸੁਲਝਾਉਣ ਵੱਲ ਇੱਕ ਮਹੱਤਵਪੂਰਨ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਖਿਲਾਫ ਸਖ਼ਤ ਰੁਖ ਅਪਣਾਉਂਦੇ ਹੋਏ ਜੰਗ ਅਤੇ ਫੌਜੀ ਦਬਾਅ ਦੀ ਨੀਤੀ ਨੂੰ ਚਾਰ ਮੁੱਖ ਟੀਚਿਆਂ ਨਾਲ ਜੋੜਿਆ ਸੀ। ਪਹਿਲਾ ਟੀਚਾ ਇਰਾਨ ਵਿੱਚ ਮੌਜੂਦਾ ਇਸਲਾਮਿਕ ਸੱਤਾ ਪ੍ਰਣਾਲੀ ਨੂੰ ਕਮਜ਼ੋਰ ਕਰਨਾ ਜਾਂ ਬਦਲਣਾ ਸੀ। ਦੂਜਾ ਟੀਚਾ ਇਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਸੀ। ਤੀਜਾ ਟੀਚਾ ਇਰਾਨ ਸਮਰਥਿਤ ਪ੍ਰਾਕਸੀ ਸੰਗਠਨਾਂ ਦੀ ਤਾਕਤ ਨੂੰ ਖਤਮ ਕਰਨਾ ਸੀ, ਜਦਕਿ ਚੌਥਾ ਟੀਚਾ ਇਰਾਨ ਦੇ ਬੈਲਿਸਟਿਕ ਮਿਜ਼ਾਇਲ ਪ੍ਰੋਗਰਾਮ ਨੂੰ ਤਬਾਹ ਕਰਨਾ ਸੀ।

 

 

RELATED ARTICLES
POPULAR POSTS