ਇਸ ਮਾਮਲੇ ਦੀ ਨਵੇਂ ਸਿਰੇ ਤੋਂ ਹੋਵੇਗੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਸਮੇਂ ਬਹਿਬਲ ਕਲਾਂ ਕਾਂਡ ਸਬੰਧੀ ਬਣੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ ਕਰ ਦਿੱਤੀ ਹੈ। ਹੁਣ ਇਸ ਮਾਮਲੇ ਦੀ ਜਾਂਚ ਨਵੇਂ ਸਿਰਿਓਂ ਕਰਵਾਈ ਜਾਵੇਗੀ। ਸੂਤਰਾਂ ਮੁਤਾਬਕ ਕੈਪਟਨ ਸਰਕਾਰ ਇਸ ਰਿਪੋਰਟ ਤੋਂ ਸੰਤੁਸ਼ਟ ਨਹੀਂ ਹੈ। ਇਸ ਮਾਮਲੇ ਵਿਚ ਸਭ ਤੋਂ ਪਹਿਲਾਂ ਫ਼ਰੀਦਕੋਟ ਦੇ ਬਾਜਾਖਾਨਾ ਵਿੱਚ ਜੂਨ 2014 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗਾਇਬ ਹੋਣ ਦਾ ਕੇਸ ਦਰਜ ਕਰਵਾਇਆ ਗਿਆ ਸੀ। ਬੇਅਦਬੀ ਦੇ ਮਾਮਿਲਆਂ ਵਿੱਚ ਦੋਸ਼ੀਆਂ ਨੂੰ ਫੜਨ ਵਿੱਚ ਪੁਲਿਸ ਦੇ ਨਾਕਾਮ ਰਹਿਣ ਉੱਤੇ ਸਿੱਖ ਨੇਤਾਵਾਂ ਨੇ ਅਕਤੂਬਰ 2015 ਨੂੰ ਧਰਨਾ ਦੇਣ ਦਾ ਐਲਾਨ ਕੀਤਾ ਸੀ।
ਬਹਿਬਲ ਕਲਾਂ ਵਿੱਚ ਧਰਨੇ ਦੌਰਾਨ ਪੁਲਿਸ ਨੇ ਫਾਇਰਿੰਗ ਕਰ ਦਿੱਤੀ, ਜਿਸ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਤੇ ਛੇ ਹੋਰ ਜ਼ਖ਼ਮੀ ਹੋ ਗਏ ਸਨ। ਇਸ ਸਾਰੇ ਕੇਸ ਦੀ ਜਾਂਚ ਕਰਨ ਲਈ ਬਾਦਲ ਸਰਕਾਰ ਨੇ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ ਕੀਤਾ ਸੀ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …