19.8 C
Toronto
Sunday, August 16, 2026
spot_img
HomeਕੈਨੇਡਾFrontਪੰਜਾਬ ਦੇ ਪ੍ਰਾਈਵੇਟ ਸਕੂਲ ਹੁਣ ਸਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ...

ਪੰਜਾਬ ਦੇ ਪ੍ਰਾਈਵੇਟ ਸਕੂਲ ਹੁਣ ਸਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ

ਪੰਜਾਬ ਦੇ ਪ੍ਰਾਈਵੇਟ ਸਕੂਲ ਹੁਣ ਸਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ
ਸੂੁਬੇ ਦੀ ਕੈਬਨਿਟ ਵਲੋਂ ਇਤਿਹਾਸਕ ਆਰਡੀਨੈਂਸ ਨੂੰ ਪ੍ਰਵਾਨਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਲੱਖਾਂ ਮਾਪਿਆਂ ਨੂੰ ਨਿੱਜੀ ਸਕੂਲਾਂ ਦੀ ਅੰਧਾਧੁੰਦ ਲੁੱਟ ਤੋਂ ਵੱਡੀ ਰਾਹਤ ਮਿਲੀ ਹੈ ਅਤੇ ਹੁਣ ਪੰਜਾਬ ਦੇ ਪ੍ਰਾਈਵੇਟ ਸਕੂਲ ਸਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਚ ਹੋਈ ਕੈਬਨਿਟ ਮੀਟਿੰਗ ’ਚ ਇਸ ਸਬੰਧੀ ਇਤਿਹਾਸਕ ਆਰਡੀਨੈਂਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਵੇਂ ਕਾਨੂੰਨੀ ਫੈਸਲੇ ਤਹਿਤ ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਸਲਾਨਾ ਫੀਸ ਅਤੇ ਫੰਡਾਂ ਵਿਚ ਪੰਜ ਫੀਸਦੀ ਤੋਂ ਵੱਧ ਦਾ ਵਾਧਾ ਨਹੀਂ ਕਰ ਸਕਣਗੇ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਰਡੀਨੈਂਸ ਜਾਰੀ ਹੋਣ ਤੋਂ ਬਾਅਦ, ਜੇਕਰ ਕਿਸੇ ਵੀ ਪ੍ਰਾਈਵੇਟ ਸਕੂਲ ਨੇ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਸਖਤ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ, ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿਚ ਬੇਲੋੜੇ ਅਤੇ ਨਜਾਇਜ਼ ਵਾਧੇ ਕੀਤੇ ਹਨ, ਉਨ੍ਹਾਂ ਵਲੋਂ ਇਨ੍ਹਾਂ ਤਿੰਨਾਂ ਵਰ੍ਹਿਆਂ ਵਿਚ ਵਸੂਲ ਕੀਤਾ ਗਿਆ ਵਾਧੂ ਪੈਸਾ ਹਰ ਹਾਲ ਵਿਚ ਮਾਪਿਆਂ ਨੂੰ ਵਾਪਸ ਕਰਵਾਇਆ ਜਾਵੇਗਾ।

RELATED ARTICLES
POPULAR POSTS