Breaking News
Home / ਪੰਜਾਬ / ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਫੀਸਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਪਹੁੰਚਿਆ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਫੀਸਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਪਹੁੰਚਿਆ

53 ਵਿਦਿਆਰਥੀਆਂ ਨੂੰ 26 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ
ਵਿਦਿਆਰਥੀਆਂ ਨੇ ਅੱਜ ਵੀ ਕੀਤਾ ਸ਼ਾਂਤਮਈ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਫੀਸਾਂ ਵਧਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪੁੱਜ ਗਿਆ ਹੈ। ਵਿਦਿਆਰਥੀਆਂ ਵੱਲੋਂ ਟਵੀਟ ਕਰਕੇ ਪ੍ਰਧਾਨ ਮੰਤਰੀ ਤੱਕ ਇਹ ਮਾਮਲਾ ਪਹੁੰਚਾਇਆ ਜਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਫੀਸਾਂ ਦੇ ਮਾਮਲੇ ‘ਤੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਅੱਜ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਪੁਲਿਸ ਵੱਲੋਂ ਗ੍ਰਿਫ਼ਤਾਰ 53 ਵਿਦਿਆਰਥੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਕਿ ਉਨ੍ਹਾਂ ਨੂੰ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਵਿਦਿਆਰਥੀਆਂ ਨੇ ਪੁਲਿਸ ਉੱਪਰ ਉਨ੍ਹਾਂ ਨੂੰ ਸਰੀਰਕ ਤਸ਼ੱਦਦ ਦੇਣ ਦੇ ਦੋਸ਼ ਲਗਾਏ ਹਨ। ਦੂਜੇ ਪਾਸੇ ਬਾਰ ਐਸੋਸੀਏਸ਼ਨ ਚੰਡੀਗੜ੍ਹ ਨੇ ਵਿਦਿਆਰਥੀਆਂ ਦਾ ਕੇਸ ਮੁਫ਼ਤ ਲੜਨ ਦਾ ਐਲਾਨ ਕੀਤਾ ਹੈઠ। ਚੇਤੇ ਰਹੇ ਕਿ ਲੰਘੇ ਕੱਲ੍ਹ ਪੁਲਿਸ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀਆਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਸੀ। ਇਸ ਤੋਂ ਗੁੱਸੇ ਵਿਚ ਆਏ ਵਿਦਿਆਰਥੀਆਂ ਨੇ ਪੁਲਿਸ ‘ਤੇ ਵੀ ਪੱਥਰਬਾਜ਼ੀ ਕੀਤੀ। ਜਿਸ ਕਾਰਨ ਕਈ ਵਿਦਿਆਰਥੀ ਅਤੇ ਪੁਲਿਸ ਵਾਲੇ ਜ਼ਖ਼ਮੀ ਹੋ ਗਏ ਸਨ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …