25.6 C
Toronto
Friday, August 14, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਨਾਲੋਂ ਤੋੜ-ਵਿਛੋੜੇ ਤੋਂ ਬਾਅਦ ਰਾਘਵ ਚੱਢਾ ਪਹਿਲੀ ਵਾਰ ਪੁੱਜੇ...

ਆਮ ਆਦਮੀ ਪਾਰਟੀ ਨਾਲੋਂ ਤੋੜ-ਵਿਛੋੜੇ ਤੋਂ ਬਾਅਦ ਰਾਘਵ ਚੱਢਾ ਪਹਿਲੀ ਵਾਰ ਪੁੱਜੇ ਪੰਜਾਬ

ਆਮ ਆਦਮੀ ਪਾਰਟੀ ਨਾਲੋਂ ਤੋੜ-ਵਿਛੋੜੇ ਤੋਂ ਬਾਅਦ ਰਾਘਵ ਚੱਢਾ ਪਹਿਲੀ ਵਾਰ ਪੁੱਜੇ ਪੰਜਾਬ
ਲੁਧਿਆਣਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨਾਲੋਂ ਤੋੜ-ਵਿਛੋੜਾ ਕਰਨ ਤੋਂ ਬਾਅਦ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਸੋਮਵਾਰ ਨੂੰ ਪਹਿਲੀ ਵਾਰ ਪੰਜਾਬ ਪੁੱਜੇ ਹਨ। ਰਾਘਵ ਚੱਢਾ ਦਾ ਪੰਜਾਬ ਪਹੁੰਚਣ ’ਤੇ ਮਨਪ੍ਰੀਤ ਸਿੰਘ ਬਾਦਲ, ਸੰਦੀਪ ਜਾਖੜ, ਤੀਕਸ਼ਨ ਸੂਦ, ਅਸ਼ਵਨੀ ਸ਼ੇਖੜੀ ਅਤੇ ਪੰਜਾਬ ਭਾਜਪਾ ਦੇ ਹੋਰ ਕਈ ਆਗੂਆਂ ਨੇ ਸਵਾਗਤ ਕੀਤਾ ਹੈ। ਇਸੇ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਵੀ ਰਾਘਵ ਚੱਢਾ ਨੇ ਲੁਧਿਆਣਾ ਵਿਚ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੌਰਾਨ ਨਿਤਿਨ ਨਬੀਨ ਨੇ ਰਾਘਵ ਚੱਢਾ ਕੋਲੋਂ ਪੰਜਾਬ ਦੀਆਂ ਅਗਾਮੀ ਚੋਣਾਂ ਸਬੰਧੀ ਫੀਡਬੈਕ ਲਈ ਹੈ। ਜ਼ਿਕਰਯੋਗ ਹੈ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਲਈ ਰਾਘਵ ਚੱਢਾ ਨੇ ਮੁੱਖ ਰਣਨੀਤੀਕਾਰ ਵਜੋਂ ਭੂਮਿਕਾ ਨਿਭਾਈ ਸੀ। ਰਾਘਵ ਚੱਢਾ ਦੀ ਇਸ ਪੰਜਾਬ ਫੇਰੀ ਅਤੇ ਉਨ੍ਹਾਂ ਦੀਆਂ ਅਗਲੀਆਂ ਸਿਆਸੀ ਸਰਗਰਮੀਆਂ ’ਤੇ ਸੂਬੇ ਦੇ ਲੋਕਾਂ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਦੀਆਂ ਨਜ਼ਰਾਂ ਲਗਾਤਾਰ ਟਿਕੀਆਂ ਹੋਈਆਂ ਹਨ।

RELATED ARTICLES
POPULAR POSTS