24.4 C
Toronto
Friday, August 21, 2026
spot_img
HomeਕੈਨੇਡਾFrontਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਮੁਲਤਵੀ

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਮੁਲਤਵੀ

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਮੁਲਤਵੀ
ਟਰਾਂਸਪੋਰਟ ਮੰਤਰੀ ਵਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਭਲਕੇ 24 ਜੂਨ ਤੋਂ 26 ਜੂਨ ਤੱਕ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਇਹ ਹੜਤਾਲ ਕੀਤੀ ਜਾਣੀ ਸੀ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਭਲਕੇ 24, 25 ਅਤੇ 26 ਜੂਨ ਨੂੰ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਹੜਤਾਲ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਯੂਨੀਅਨ ਦੇ ਵਫਦ ਨੂੰ 24 ਜੂਨ ਨੂੰ ਮੀਟਿੰਗ ਲਈ ਸੱਦਾ ਭੇਜੇ ਜਾਣ ਕਾਰਨ ਹੜਤਾਲ ਨੂੰ ਅੱਗੇ ਪਾਉਣ ਦਾ ਫੈਸਲਾ ਲਿਆ ਗਿਆ ਹੈ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿਚ ਵਰਕਰਾਂ ਦੀਆਂ ਮੰਗਾਂ ਦਾ ਸਾਰਥਿਕ ਹੱਲ ਨਿਕਲਣ ਦੀ ਉਮੀਦ ਹੈ। ਯੂਨੀਅਨ ਆਗੂਆਂ ਨੇ ਇਹ ਵੀ ਸਾਫ ਕਰ ਦਿੱਤਾ ਕਿ ਜੇਕਰ 24 ਜੂਨ ਨੂੰ ਮੰਗਾਂ ਸਬੰਧੀ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਉਹ ਫਿਰ ਤਿੱਖੇ ਸੰਘਰਸ਼ ਅਤੇ ਚੱਕਾ ਜਾਮ ਕਰਨ ਲਈ ਮਜ਼ਬੂਰ ਹੋਣਗੇ।

RELATED ARTICLES
POPULAR POSTS