15.6 C
Toronto
Thursday, June 25, 2026
spot_img
HomeਕੈਨੇਡਾFrontਪੰਜਾਬ ਵਿਚ ਐਸ.ਆਈ.ਆਰ. ਭਲਕੇ 25 ਜੂਨ ਤੋਂ

ਪੰਜਾਬ ਵਿਚ ਐਸ.ਆਈ.ਆਰ. ਭਲਕੇ 25 ਜੂਨ ਤੋਂ


ਮੁੱਖ ਚੋਣ ਅਫਸਰ ਨੇ ਕਿਹਾ : 1 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਭਲਕੇ 25 ਜੂਨ ਤੋਂ ਐਸ.ਆਈ.ਆਰ. (ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ) ਸ਼ੁਰੂ ਹੋਵੇਗੀ ਅਤੇ 24 ਜੁਲਾਈ ਤੱਕ ਜਾਰੀ ਰਹੇਗੀ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਫਸਰ ਅਨਿੰਦਿਤਾ ਮਿੱਤਰਾ ਨੇ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਹੈ। ਮਿੱਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਪੋ੍ਰਗਰਾਮ ਅਨੁਸਾਰ ਸੂਬੇ ਵਿਚ ਬੀ.ਐਲ.ਓ. ਘਰ-ਘਰ ਜਾ ਕੇ ਐਸਆਈਆਰ ਦਾ ਕੰਮ ਸ਼ੁਰੂ ਕਰ ਦੇਣਗੇ, ਜੋ 24 ਜੁਲਾਈ ਤੱਕ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਵੋਟਰ ਸੂਚੀਆਂ ਬਾਰੇ ਇਤਰਾਜ਼ ਅਤੇ ਦਾਅਵੇ 2 ਅਗਸਤ ਤੋਂ 2 ਸਤੰਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ ਤੋਂ 9 ਸਤੰਬਰ ਤੱਕ ਚੱਲੇਗਾ। ਮਿੱਤਰਾ ਨੇ ਕਿਹਾ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਮੁੱਖ ਚੋਣ ਅਫਸਰ ਮਿੱਤਰਾ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿਚ ਸਰਗਰਮੀ ਨਾਲ ਭਾਗ ਲੈਣ ਅਤੇ ਐਸ.ਆਈ.ਆਰ. ਨੂੰੂ ਸਫਲਤਾ ਪੂਰਵਕ ਲਾਗੂ ਕਰਨ ਲਈ ਚੋਣ ਅਮਲੇ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ।

RELATED ARTICLES
POPULAR POSTS