21.2 C
Toronto
Monday, August 17, 2026
spot_img
HomeਕੈਨੇਡਾFrontਪੰਜਾਬ ਦੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲੇਗੀ ਤਨਖਾਹ

ਪੰਜਾਬ ਦੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲੇਗੀ ਤਨਖਾਹ

ਪੰਜਾਬ ਦੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲੇਗੀ ਤਨਖਾਹ
ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਜਲਦੀ ਕਰ ਸਕਦੇ ਹਨ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਰਪੰਚਾਂ ਨੂੰ ਤਨਖਾਹ ਸ਼ੁਰੂ ਕਰਨ ਬਾਰੇ ਵਿਉਂਤਬੰਦੀ ਕਰ ਲਈ ਹੈ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਸੂਬਾ ਸਰਕਾਰ ਇਹ ਫੈਸਲਾ ਲੈ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਆਉਂਦੇ ਦਿਨੀਂ ਇਸ ਸਬੰਧੀ ਐਲਾਨ ਕਰ ਸਕਦੇ ਹਨ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਸਰਕਾਰ ਵਲੋਂ ਆਉਂਦੀ 15 ਅਗਸਤ ਤੋਂ ਸਰਪੰਚਾਂ ਨੂੰ ਪਹਿਲੀ ਤਨਖਾਹ ਦੇਣ ਦੀ ਸ਼ੁਰੂਆਤ ਕਰਨ ਦੀ ਯੋਜਨਾ ਬਣਾਈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਪੰਚਾਂ ਨੂੰ ਪਹਿਲੀ ਵਾਰ 12 ਅਕਤੂਬਰ 2006 ਨੂੰ 600 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਦਾ ਆਗਾਜ਼ ਕੀਤਾ ਸੀ ਅਤੇ 2 ਨਵੰਬਰ 2011 ਨੂੰ ਇਹ ਮਾਣ ਭੱਤਾ ਵਧਾ ਕੇ 1200 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤ ਦਿਵਸ ਦੇ 24 ਅਪ੍ਰੈਲ 2025 ਦੇ ਸਮਾਗਮਾਂ ਵਿਚ ਸਰਪੰਚਾਂ ਦਾ ਮਾਣ ਭੱਤਾ 1200 ਤੋਂ ਵਧਾ ਕੇ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਸੀ।

RELATED ARTICLES
POPULAR POSTS