23 C
Toronto
Sunday, August 16, 2026
spot_img
HomeਕੈਨੇਡਾFrontਤਖਤ ਸ੍ਰੀ ਹਜ਼ੂਰ ਸਾਹਿਬ ਐਕਟ ਰੱਦ ਕਰਨ ’ਤੇ ਭਖਿਆ ਵਿਵਾਦ - ਸੁਖਬੀਰ...

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ ਰੱਦ ਕਰਨ ’ਤੇ ਭਖਿਆ ਵਿਵਾਦ – ਸੁਖਬੀਰ ਸਿੰਘ ਬਾਦਲ ਵਲੋਂ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਸਖਤ ਨਿੰਦਾ

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ ਰੱਦ ਕਰਨ ’ਤੇ ਭਖਿਆ ਵਿਵਾਦ – ਸੁਖਬੀਰ ਸਿੰਘ ਬਾਦਲ ਵਲੋਂ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਸਖਤ ਨਿੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਨੇ ਮਹਾਰਾਸ਼ਟਰ ਸਰਕਾਰ ਦੇ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ-1956’ ਨੂੰ ਰੱਦ ਕਰਨ ਦੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ 1956 ਦੇ ਐਕਟ ਨੂੰ ਰੱਦ ਕਰਕੇ ਅਤੇ ਉਸ ਦੀ ਥਾਂ ਨਵਾਂ ਕਾਨੂੰਨ ਲਿਆ ਕੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਖੁਦਮੁਖਤਿਆਰ ਕੰਮਕਾਜ ਵਿਚ ਸਰਕਾਰ ਵਲੋਂ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਹ ਪਵਿੱਤਰ ਤਖਤ ਸਿੱਖ ਪੰਥ ਦਾ ਹੈ ਅਤੇ ਕਿਸੇ ਵੀ ਸਰਕਾਰ ਨੂੰ ਇਸ ’ਤੇ ਆਪਣਾ ਕੰਟਰੋਲ ਸਥਾਪਤ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸੁਖਬੀਰ ਬਾਦਲ ਨੇ ਮਹਾਰਾਸ਼ਟਰ ਸਰਕਾਰ ਅਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਪੀਲ ਕੀਤੀ ਕਿ ਉਹ ਇਸ ਮਤੇ ਨੂੰ ਤੁਰੰਤ ਵਾਪਸ ਲੈਣ ਅਤੇ ਕੋਈ ਵੀ ਅਜਿਹਾ ਕਦਮ ਨਾ ਚੁੱਕਣ, ਜੋ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਹੋਵੇ।

RELATED ARTICLES
POPULAR POSTS