
ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣਗੇ ਦਫਤਰ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਦਫਤਰਾਂ ਦੇ ਸਮੇਂ ਵਿਚ ਫਿਰ ਤੋਂ ਬਦਲਾਅ ਕਰ ਦਿੱਤਾ ਹੈ। ਹੁਣ ਪਹਿਲਾਂ ਦੀ ਤਰ੍ਹਾਂ 1 ਜੁਲਾਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗਰਮੀ ਅਤੇ ਹੀਟਵੇਵ ਨੂੰ ਦੇਖਦੇ ਹੋਏ 25 ਮਈ ਤੋਂ 30 ਜੂਨ 2026 ਤੱਕ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ ਦਾ ਸਮਾਂ ਬਦਲ ਕੇ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰੇ ਡੇਢ ਵਜੇ ਤੱਕ ਕਰ ਦਿੱਤਾ ਗਿਆ ਸੀ। ਸਰਕਾਰ ਵਲੋਂ ਕਿਹਾ ਗਿਆ ਕਿ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

