13.7 C
Toronto
Thursday, August 20, 2026
spot_img
HomeਕੈਨੇਡਾFrontਮੰਤਰੀ ਸੰਜੀਵ ਅਰੋੜਾ ਦੀ 55.57 ਕਰੋੜ ਰੁਪਏ ਦੀ ਸੰਪਤੀ ਕੁਰਕ

ਮੰਤਰੀ ਸੰਜੀਵ ਅਰੋੜਾ ਦੀ 55.57 ਕਰੋੜ ਰੁਪਏ ਦੀ ਸੰਪਤੀ ਕੁਰਕ

ਮੰਤਰੀ ਸੰਜੀਵ ਅਰੋੜਾ ਦੀ 55.57 ਕਰੋੜ ਰੁਪਏ ਦੀ ਸੰਪਤੀ ਕੁਰਕ
ਚੰਡੀਗੜ੍ਹ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨਾਲ ਜੁੜੀ ਕੰਪਨੀ ਮੈਸਰਜ਼ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਅਤੇ ਸਬੰਧਤ ਵਿਅਕਤੀਆਂ ਦੀ 55.57 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਕੁਰਕ ਕਰ ਲਈ ਹੈ।  ਇਹ ਕਾਰਵਾਈ ਕਥਿਤ ਤੌਰ ’ਤੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਅਤੇ ਮੋਬਾਇਲ ਫੋਨਾਂ ਦੇ ਧੋਖਾਧੜੀ ਵਾਲੀ ਬਰਾਮਦਗੀ ਨਾਲ ਜੁੜੇ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿਚ ਕੀਤੀ ਗਈ ਹੈ। ਜ਼ਬਤ ਕੀਤੀਆਂ ਜਾਇਦਾਦਾਂ ਵਿਚ ਲੁਧਿਆਣਾ, ਗੁਰੂਗਰਾਮ ਅਤੇ ਚੰਡੀਗੜ੍ਹ ਵਿਚ ਸਥਿਤ ਬੈਂਕ ਖਾਤੇ, ਫਿਕਸਡ ਡਿਪਾਜ਼ਿਟ, ਜ਼ਮੀਨ, ਵਪਾਰਕ ਇਮਾਰਤਾਂ ਅਤੇ ਰਿਹਾਇਸ਼ੀ ਫਲੈਟ ਸ਼ਾਮਲ ਹਨ। ਇਹ ਜਾਇਦਾਦਾਂ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਕੰਪਨੀ, ਇਸਦੇ ਸਾਬਕਾ ਚੇਅਰਮੈਨ ਸੰਜੀਵ ਅਰੋੜਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਸਬੰਧਤ ਸੰਸਥਾਵਾਂ ਦੇ ਨਾਮ ’ਤੇ ਹਨ।

RELATED ARTICLES
POPULAR POSTS