16.9 C
Toronto
Friday, October 2, 2026
spot_img
HomeਕੈਨੇਡਾFrontਪੰਜਾਬ ’ਚ ਚੋਣ ਗਠਜੋੜ ਦੇ ਲਈ ਜਲਦਬਾਜ਼ੀ ਨਹੀਂ : ਭਾਜਪਾ ਪ੍ਰਧਾਨ ਨਿਤਿਨ...

ਪੰਜਾਬ ’ਚ ਚੋਣ ਗਠਜੋੜ ਦੇ ਲਈ ਜਲਦਬਾਜ਼ੀ ਨਹੀਂ : ਭਾਜਪਾ ਪ੍ਰਧਾਨ ਨਿਤਿਨ ਨਬੀਨ

ਪੰਜਾਬ ’ਚ ਚੋਣ ਗਠਜੋੜ ਦੇ ਲਈ ਜਲਦਬਾਜ਼ੀ ਨਹੀਂ : ਭਾਜਪਾ ਪ੍ਰਧਾਨ ਨਿਤਿਨ ਨਬੀਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਵਿਚਾਲੇ ਚੋਣ ਗਠਜੋੜ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਜਾਂ ਕਿਸੇ ਹੋਰ ਅਕਾਲੀ ਧੜੇ ਨਾਲ ਚੋਣ ਗਠਜੋੜ ਕਰਨ ਦਾ ਫੈਸਲਾ ਸਮਾਂ ਆਉਣ ’ਤੇ ਲਿਆ ਜਾਵੇਗਾ। ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਸਮਾਂ ਆਉਣ ’ਤੇ ਕੁਝ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਮੌਜੂਦਾ ਸਮੇਂ ਭਾਜਪਾ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚੋਣ ਗਠਜੋੜ ਸਬੰਧੀ ਫੈਸਲਾ ਚੋਣਾਂ ਦੇ ਨੇੜੇ ਜਾ ਕੇ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਭਾਰਤੀ ਜਨਤਾ ਪਾਰਟੀ ਨੇ ਫਿਲਹਾਲ ਆਪਣੇ ਦਮ ’ਤੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦਾ ਪਹਿਲਾਂ ਲੰਬਾ ਸਮਾਂ ਗਠਜੋੜ ਚੱਲਦਾ ਰਿਹਾ ਹੈ।

RELATED ARTICLES
POPULAR POSTS