18.8 C
Toronto
Wednesday, August 19, 2026
spot_img
HomeਕੈਨੇਡਾFrontਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਦਿੱਤਾ...

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਦਿੱਤਾ ਗਿਆ ਅਲਟੀਮੇਟਮ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਦਿੱਤਾ ਗਿਆ ਅਲਟੀਮੇਟਮ
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਵਿਚ ਸੋਧ ਕਰਨ ਦੇ ਦਿੱਤੇ ਨਿਰਦੇਸ਼
ਅੰਮਿ੍ਰਤਸਰ/ਬਿਊਰੋ ਨਿਊਜ਼
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਚੱਲੀ ਕਈ ਘੰਟਿਆਂ ਦੀ ਇਤਿਹਾਸਕ ਅਤੇ ਭਾਵੁਕ ਸੁਣਵਾਈ ਇੱਕ ਵੱਡੇ ਸਿਆਸੀ ਤੇ ਧਾਰਮਿਕ ਸਮਝੌਤੇ ਨਾਲ ਸੰਪੂਰਨ ਹੋ ਗਈ ਹੈ। ਪੰਜ ਸਿੰਘ ਸਾਹਿਬਾਨ ਦੀ ਇਸ ਇਕੱਤਰਤਾ  ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਾਨੂੰਨ ਵਿੱਚ ਸੋਧ ਕਰਨ ਲਈ ਦਿੱਤੇ ਗਏ ਇੱਕ ਮਹੀਨੇ ਦੇ ਅਲਟੀਮੇਟਮ ਅਤੇ ਐਕਟ ’ਤੇ ਤੁਰੰਤ ਰੋਕ ਲਾਉਣ ਦੇ ਫੈਸਲੇ ਨੂੰ ਹਾਲ ਵਿੱਚ ਮੌਜੂਦ ਸਮੂਹ ਵਿਧਾਇਕਾਂ ਨੇ ਸਿਰ-ਮੱਥੇ ਪ੍ਰਵਾਨ ਕਰ ਲਿਆ ਹੈ। ਜਿਵੇਂ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਕਿ ਸਮੂਹ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਵਿਧਾਨ ਸਭਾ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਇਤਰਾਜ਼ਾਂ ਨੂੰ ਦੂਰ ਕਰਨ। ਇਸ ਦੌਰਾਨ ਹਾਲ ਵਿੱਚ ਮੌਜੂਦ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇੱਕਸੁਰ ਵਿੱਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰੇ ਲਗਾ ਕੇ ਇਸ ਫੈਸਲੇ ਦੀ ਪ੍ਰਵਾਨਗੀ ਦਿੱਤੀ। ਜੈਕਾਰਿਆਂ ਦੀ ਗੂੰਜ ਦੇ ਨਾਲ ਹੀ ਸਮੂਹ ਵਿਧਾਇਕਾਂ ਨੇ ਸਿੰਘ ਸਾਹਿਬਾਨ ਨੂੰ ਭਰੋਸਾ ਦਿੱਤਾ ਕਿ ਉਹ ਨਿਰਧਾਰਿਤ ਇੱਕ ਮਹੀਨੇ ਦੇ ਸਮੇਂ ਦੇ ਅੰਦਰ ਇਸ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਵਾਉਣ ਲਈ ਵਚਨਬੱਧ ਰਹਿਣਗੇ। ਇਸ ਅਹਿਮ ਮੀਟਿੰਗ ਦੀ ਸ਼ੁਰੂਆਤ ਅਧਿਆਤਮਕ ਮਾਹੌਲ ਵਿੱਚ ਹੋਈ ਸੀ, ਉਵੇਂ ਹੀ ਇਸਦੀ ਸਮਾਪਤੀ ਵੀ ਸ਼ਾਂਤਮਈ ਰਹੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਸ ਕਾਨੂੰਨ ਲੈ ਕੇ ਪੰਜਾਬ ਸਰਕਾਰ ’ਚ ਸਾਰੇ ਸਿੱਖ ਮੰਤਰੀ ਤੇ ਵਿਧਾਇਕਾਂ ਨੂੰ ਅੱਜ 29 ਜੂਨ ਨੂੰ ਤਲਬ ਕੀਤਾ ਸੀ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ, ਵਿਧਾਇਕ, ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਅਕਾਲੀ ਦਲ ਦੇ ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਹਨ।

RELATED ARTICLES
POPULAR POSTS