22.4 C
Toronto
Wednesday, August 19, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਦੇ ਸਤੌਜ ’ਚ ਜੱਦੀ ਘਰ ਦੇ ਬਾਹਰ ਅਧਿਆਪਕਾਂ...

ਮੁੱਖ ਮੰਤਰੀ ਭਗਵੰਤ ਮਾਨ ਦੇ ਸਤੌਜ ’ਚ ਜੱਦੀ ਘਰ ਦੇ ਬਾਹਰ ਅਧਿਆਪਕਾਂ ਵਲੋਂ ਰੋਸ ਧਰਨਾ

ਮੁੱਖ ਮੰਤਰੀ ਭਗਵੰਤ ਮਾਨ ਦੇ ਸਤੌਜ ’ਚ ਜੱਦੀ ਘਰ ਦੇ ਬਾਹਰ ਅਧਿਆਪਕਾਂ ਵਲੋਂ ਰੋਸ ਧਰਨਾ

ਪੁਲਿਸ ਨੇ ਅਧਿਆਪਕਾਂ ਦੀਆਂ ਸਤੌਜ ਪਿੰਡ ’ਚ ਖੜ੍ਹੀਆਂ ਗੱਡੀਆਂ ਦੇ ਕੱਟੇ ਚਲਾਨ
ਸੰਗਰੂਰ/ਬਿਊਰੋ ਨਿਊਜ਼
ਅਧਿਆਪਕ ਯੂਨੀਅਨ ਪੰਜਾਬ ਅਤੇ ਈ.ਟੀ.ਟੀ. ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਜੱਦੀ ਘਰ ਅੱਗੇ ਰੋਸ ਧਰਨਾ ਦਿੰਦਿਆਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਨੂੰ ਚਕਮਾ ਦੇ ਕੇ ਅਧਿਆਪਕ ਅੱਜ ਪਿੰਡ ਸਤੌਜ ਵਿਖੇ ਮੁੱਖ ਮੰਤਰੀ ਦੇ ਘਰ ਅੱਗੇ ਪੁੱਜ ਗਏ ਅਤੇ ਧਰਨਾ ਲਗਾ ਦਿੱਤਾ। ਇਸ ਮੌਕੇ ਯੂਨੀਅਨ ਦੇ ਆਗੂਆਂ ਹਰਜਿੰਦਰ ਸਿੰਘ ਅਤੇ ਕਮਲ ਠਾਕੁਰ ਨੇ ਕਿਹਾ ਕਿ ਅਧਿਆਪਕ ਯੂਨੀਅਨਾਂ ਵਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਪੰਜਾਬ ਪੇਅ ਸਕੇਲ ਬਹਾਲ ਕਰਨ ਸਬੰਧੀ ਧਰਨੇ ਪ੍ਰਦਰਸ਼ਨ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਤੋਂ ਬਾਅਦ ਵੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਲਾਰੇ ਲਗਾ ਕੇ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਮਾਨ ਸਿਰਫ ਲਾਰੇ ਲਗਾ ਕੇ ਆਪਣਾ ਪੰਜ ਸਾਲ ਦਾ ਕਾਰਜਕਾਲ ਲੰਘਾ ਰਹੇ ਹਨ। ਯੂਨੀਅਨ ਆਗੂਆਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਪੁਲਿਸ ਵਲੋਂ ਸਤੌਜ ਪਿੰਡ ਵਿਚ ਇਕੱਠੇ ਹੋਏ ਅਧਿਆਪਕਾਂ ਨੂੰ ਤੰਗ ਕਰਨ ਦੀ ਨੀਅਤ ਨਾਲ ਪਾਰਕਿੰਗ ਵਿਚ ਖੜ੍ਹੀਆਂ ਗੱਡੀਆਂ ਦੇ ਚਲਾਨ ਕੀਤੇ ਗਏ ਹਨ।

RELATED ARTICLES
POPULAR POSTS