26.4 C
Toronto
Monday, June 29, 2026
spot_img
HomeਕੈਨੇਡਾFrontਧਰਮਵੀਰ ਗਾਂਧੀ ਨੇ ਪੰਜਾਬ ’ਚ ਭੰਗ ਅਤੇ ਅਫੀਮ ਦੇ ਠੇਕੇ ਖੋਲ੍ਹਣ ਦੀ...

ਧਰਮਵੀਰ ਗਾਂਧੀ ਨੇ ਪੰਜਾਬ ’ਚ ਭੰਗ ਅਤੇ ਅਫੀਮ ਦੇ ਠੇਕੇ ਖੋਲ੍ਹਣ ਦੀ ਦਿੱਤੀ ਸਲਾਹ


ਕਿਹਾ : ਇਸ ਨਾਲ ਸੂਬਾ ਸਰਕਾਰ ਨੂੰ ਹੋਵੇਗਾ ਵਿੱਤੀ ਲਾਭ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਬੜਾ ਹੀ ਹੈਰਾਨੀ ਵਾਲਾ ਬਿਆਨ ਦਿੱਤਾ ਹੈ। ਉਨ੍ਹਾਂ ਸਲਾਹ ਦਿੱਤੀ ਹੈ ਕਿ ਪੰਜਾਬ ਵਿਚ ਭੰਗ, ਡੋਡੇ ਅਤੇ ਅਫੀਮ ਵਰਗੇ ਨਸ਼ਿਆਂ ਦੀ ਮੰਗ ਬਹੁਤ ਜ਼ਿਆਦਾ ਹੈ ਅਤੇ ਲੋਕ ਇਸ ਨੂੰ ਪਸੰਦ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਇਹ ਨਸ਼ੇ ਚੋਰੀ-ਛਿੱਪੇ ਅਤੇ ਬੇਹੱਦ ਮਹਿੰਗੇ ਭਾਅ ’ਤੇ ਵੇਚੇ ਜਾ ਰਹੇ ਹਨ। ਧਰਮਵੀਰ ਗਾਂਧੀ ਨੇ ਸੁਝਾਅ ਦਿੱਤਾ ਹੈ ਕਿ ਜੇਕਰ ਸਰਕਾਰ ਖੁਦ ਇਨ੍ਹਾਂ ਪਰੰਪਰਿਕ ਨਸ਼ਿਆਂ ਦੀ ਵਿਕਰੀ ਦੇ ਲਈ ਸਰਕਾਰੀ ਠੇਕੇ ਖੋਲ੍ਹ ਦੇਵੇ ਤਾਂ ਇਸਦੇ ਦੋ ਵੱਡੇ ਫਾਇਦੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਨਾਲ ਕਰੋੜਾਂ-ਅਰਬਾਂ ਰੁਪਏ ਦਾ ਵਿੱਤੀ ਲਾਭ ਹੋਵੇਗਾ ਅਤੇ ਨਸ਼ੀਲੇ ਪਦਾਰਥਾਂ ਦੀ ਬਲੈਕ ਮਾਰਕੀਟਿੰਗ ਅਤੇ ਨਜਾਇਜ਼ ਵਿੱਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਲੱਗ ਜਾਵੇਗੀ। ਇਸੇ ਦੌਰਾਨ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨੇ ਨੀਟ ਪੇਪਰ ਲੀਕ ਅਤੇ ਦੇਸ਼ ਵਿਚ ਵਧਦੀ ਬੇਰੁਜ਼ਗਾਰੀ ਦਾ ਮੁੱਦਾ ਉਠਾਉਂਦੇ ਹੋਏ ਨੌਜਵਾਨਾਂ ਨੂੰ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ ਹੈ।

RELATED ARTICLES
POPULAR POSTS