14 C
Toronto
Friday, August 21, 2026
spot_img
HomeਕੈਨੇਡਾFrontਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਇਕਜੁੱਟ ਹੋਣ ਦਾ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ
ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਦਿੱਤੀ ਪ੍ਰੇਰਨਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਆਪਸ ਵਿੱਚ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਖ਼ਾਸ ਪ੍ਰੇਰਨਾ ਦਿੱਤੀ। ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਇਹ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪੂਰੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਇਸ ਮੌਕੇ  ਜਥੇਦਾਰ ਗੜਗੱਜ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਗੁਲਾਮੀ ਦੇ ਅਹਿਸਾਸ ਵਿੱਚੋਂ ਬਾਹਰ ਕੱਢਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ ਸੀ ਅਤੇ ਉਸ ਸਮੇਂ ਦੇ ਜ਼ਾਲਮ ਹਾਕਮਾਂ ਨੂੰ ਵੰਗਾਰਿਆ ਸੀ। ਉਸ ਵਕਤ ਗੁਰੂ ਸਾਹਿਬ ਨੇ ਖੁਦ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਸਨ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ।

RELATED ARTICLES
POPULAR POSTS