19.2 C
Toronto
Monday, August 24, 2026
spot_img
HomeਕੈਨੇਡਾFrontਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਿਧਾਇਕਾਂ ਦੀ ਪੇਸ਼ੀ ਮਗਰੋਂ ਸਾਬਕਾ ਜਥੇਦਾਰ ਗਿਆਨੀ...

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਿਧਾਇਕਾਂ ਦੀ ਪੇਸ਼ੀ ਮਗਰੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਦਲ ਦਲ ’ਤੇ ਸਾਧਿਆ ਨਿਸ਼ਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਿਧਾਇਕਾਂ ਦੀ ਪੇਸ਼ੀ ਮਗਰੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਦਲ ਦਲ ’ਤੇ ਸਾਧਿਆ ਨਿਸ਼ਾਨਾ
ਕਿਹਾ : ‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ ਤਾਂ ਤਲਬੀ ਦਾ ਵੀ ਵਿਰੋਧ ਕਰਦੇ
ਬਠਿੰਡਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਤਲਬ ਕੀਤੇ ਜਾਣ ਦੇ ਮਾਮਲੇ ’ਤੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ’ਤੇ ਪਾਈ ਇੱਕ ਵਿਸਥਾਰ ਪੂਰਵਕ ਪੋਸਟ ਰਾਹੀਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪੋਸਟ ਵਿੱਚ ਲਿਖਿਆ, ‘‘ਸ਼ੁਕਰ ਹੈ ਸੱਚੇ ਪਾਤਸ਼ਾਹ ਜੀ ਦਾ ਕਿ ਆਮ ਆਦਮੀ ਪਾਰਟੀ ਕੋਲ ਗਰੇਵਾਲ, ਚੀਮਾ ਤੇ ਸਰਨੇ ਵਰਗੇ ਕਾਨੂੰਨੀ ਮਾਹਰ ਨਹੀਂ ਸਨ ਅਤੇ ਨਾ ਹੀ ਬਾਦਲ ਦਲ ਦੀ ਸਰਕਾਰ ਸੀ। ਨਹੀਂ ਤਾਂ ਤੁਰੰਤ ਟੀਵੀ ਚੈਨਲਾਂ ’ਤੇ ਇਹ ਦਲੀਲਾਂ ਦਿੱਤੀਆਂ ਜਾਂਦੀਆਂ ਕਿ ਸਾਡੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਨਹੀਂ ਜਾ ਸਕਦੇ, ਕਿਉਂਕਿ ਇਸ ਨਾਲ ਕੇਂਦਰ ਸਰਕਾਰ ਸਾਡੀ ਸਰਕਾਰ ਭੰਗ ਕਰ ਸਕਦੀ ਹੈ ਜਾਂ ਚੋਣ ਕਮਿਸ਼ਨ ਪਾਰਟੀ ਦੀ ਮਾਨਤਾ ਰੱਦ ਕਰ ਸਕਦਾ ਹੈ।’’ ਸਿਆਸੀ ਅਤੇ ਪੰਥਕ ਹਲਕਿਆਂ ਵਿੱਚ ਇਸ ਬਿਆਨ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਉੱਪਰ ਇੱਕ ਸਿੱਧਾ, ਤਿੱਖਾ ਸਿਆਸੀ ਅਤੇ ਵਿਚਾਰਧਾਰਕ ਹਮਲਾ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਬੇਅਦਬੀਆਂ ਨੂੰ ਲੈ ਕੇ ਇਕ ਕਾਨੂੰਨ ਬਣਾਇਆ ਹੈ, ਜਿਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰੱਦ ਕਰ ਦਿੱਤਾ ਸੀ। ਇਸ ਮਾਮਲੇ ਵਿਚ ਲੰਘੇ ਕੱਲ੍ਹ 29 ਜੂਨ ਨੂੰ ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸਨ। ਇਸ ਮੌਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਹੈ ਕਿ ਇਕ ਮਹੀਨੇ ਦੇ ਅੰਦਰ-ਅੰਦਰ ਇਸ ਕਾਨੂੰਨ ਵਿਚ ਸੋਧਾਂ ਕੀਤੀਆਂ ਜਾਣ।

RELATED ARTICLES
POPULAR POSTS