15.8 C
Toronto
Saturday, October 3, 2026
spot_img
HomeਕੈਨੇਡਾFrontਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਗਰਮੀ ਨੇ ਜਨਜੀਵਨ ਕੀਤਾ ਪ੍ਰਭਾਵਿਤ

ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਗਰਮੀ ਨੇ ਜਨਜੀਵਨ ਕੀਤਾ ਪ੍ਰਭਾਵਿਤ

ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਗਰਮੀ ਨੇ ਜਨਜੀਵਨ ਕੀਤਾ ਪ੍ਰਭਾਵਿਤ
ਖੇਤੀ ਸੈਕਟਰ ਅਤੇ ਘਰੇਲੂ ਖਪਤਕਾਰ ਵੀ ਲੰਬੇ ਬਿਜਲੀ ਕੱਟਾਂ ਕਰਕੇ ਹੋਏ ਪ੍ਰੇਸ਼ਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪੈ ਰਹੀ ਹੁੰਮਸ ਭਰੀ ਗਰਮੀ ਅਤੇ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਪੰਜਾਬ ਵਿਚ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚਣ ਕਾਰਨ ਜਿੱਥੇ ਆਮ ਲੋਕਾਂ ਦਾ ਬੁਰਾ ਹਾਲ ਹੈ, ਉਥੇ ਹੀ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਾਕਾਫੀ ਸਪਲਾਈ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਬਠਿੰਡਾ ਜ਼ਿਲ੍ਹੇ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ ਨੂੰ ਇਸ ਸਮੇਂ ਪਾਣੀ ਦੀ ਸਖਤ ਲੋੜ ਹੈ, ਪਰ ਬਿਜਲੀ ਕੱਟਾਂ ਕਾਰਨ ਪਾਣੀ ਦੀ ਘਾਟ ਕਾਰਨ ਖੇਤ ਸੁੱਕਣ ਲੱਗੇ ਹਨ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਬਿਜਲੀ ਕੱਟ ਲੱਗਣ ਤੋਂ ਬਾਅਦ ਸਪਲਾਈ ਬਹਾਲ ਹੋਣ ਵਿਚ ਵੀ ਕਾਫੀ ਸਮਾਂ ਲੱਗਦਾ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਣ ਦਾ ਡਰ ਹੈ। ਮੋਗਾ ਖੇਤਰ ਦੇ ਕਿਸਾਨਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਸਮੇਂ ਸਿਰ ਬਿਜਲੀ ਦੀ ਮੰਗ ਪੂਰੀ ਕਰਨ ਵਿਚ ਨਾਕਾਮ ਰਹੀ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਿੱਥੇ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ‘ਪਾਵਰ ਪਲੱਸ ਸੂਬਾ’ ਬਣਾਇਆ ਸੀ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਬਿਜਲੀ ਦੇਣ ਵਿਚ ਨਾਕਾਮ ਰਹੀ ਹੈ।

RELATED ARTICLES
POPULAR POSTS