24.4 C
Toronto
Saturday, August 22, 2026
spot_img
Homeਦੁਨੀਆਪ੍ਰਧਾਨ ਮੰਤਰੀ ਮੋਦੀ ਦੇ ਸੱਦੇ ’ਤੇ ਭਾਰਤ ਪਹੰੁਚਣਗੇ ਡੋਨਾਲਡ ਟਰੰਪ

ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ’ਤੇ ਭਾਰਤ ਪਹੰੁਚਣਗੇ ਡੋਨਾਲਡ ਟਰੰਪ

ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ’ਤੇ ਭਾਰਤ ਪਹੰੁਚਣਗੇ ਡੋਨਾਲਡ ਟਰੰਪ
ਪੀਐਮ ਮੋਦੀ ਵੀ ਜੀ-20 ਸੰਮੇਲਣ ’ਚ ਸ਼ਾਮਲ ਹੋਣ ਲਈ ਜਾ ਸਕਦੇ ਹਨ ਅਮਰੀਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਅਤੇ ਅਮਰੀਕਾ ਦੇ ਗੂੜ੍ਹੇ ਸਬੰਧਾਂ ਵਿਚ ਇਕ ਹੋਰ ਨਵਾਂ ਅਧਿਆਏ ਜੁੜਨ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਲਦ ਹੀ ਭਾਰਤ ਦਾ ਦੌਰਾ ਕਰਨਗੇ। ਭਾਰਤ ਵਿਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਨੇ ਇਸਦੀ ਪੁਸ਼ਟੀ ਕੀਤੀ ਹੈ ਕਿ ਵਾਸ਼ਿੰਗਟਨ, ਰਾਸ਼ਟਰਪਤੀ ਟਰੰਪ ਦੀ ਇਸ ਵਿਜ਼ਿਟ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਰਾਜਦੂਤ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਉਚ ਪੱਧਰੀ ਦੌਰੇ ਦੀਆਂ ਮੁੱਢਲੀਆਂ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆਂ ਹਨ। ਗੋਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਵਿਚ ਆਪਣੀ ਦੁਵੱਲੀ ਗੱਲਬਾਤ ਦੌਰਾਨ ਰਾਸ਼ਟਰਪਤੀ ਟਰੰਪ ਨੂੰ ਭਾਰਤ ਆਉਣ ਦਾ ਰਸਮੀ ਸੱਦਾ ਦਿੱਤਾ ਸੀ। ਇਹ ਦੌਰਾ ਨਵੰਬਰ ਮਹੀਨੇ ’ਚ ਹੋਣ ਵਾਲੀਆਂ ਅਮਰੀਕੀ-ਮਿਡ-ਟਰਮ ਚੋਣਾਂ ਤੋਂ ਪਹਿਲਾਂ ਹੋਣ ਦੀ ਸੰਭਾਵਨਾ  ਨਹੀਂ ਹੈ। ਇਹ ਉਮੀਦ ਕੀਤੀ ਜਾਂਦੀ ਹੈ ਕਿ ਟਰੰਪ ਅਗਲੇ ਸਾਲ ਦੀ ਸ਼ੁਰੂਆਤ ਵਿਚ ਭਾਰਤ ਦਾ ਦੌਰਾ ਕਰ ਸਕਦੇ ਹਨ। ਇਹ ਵੀ ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦਸੰਬਰ-2026 ਵਿਚ ਜੀ-20 ਸੰਮੇਲਣ ਵਿਚ ਸ਼ਾਮਲ ਹੋਣ ਲਈ ਅਮਰੀਕਾ ਜਾ ਸਕਦੇ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਸ਼ਿੰਗਟਨ ਪਹੁੰਚਣ ਦਾ ਸੱਦਾ ਦਿੱਤਾ ਹੈ।

RELATED ARTICLES
POPULAR POSTS