24.8 C
Toronto
Wednesday, July 1, 2026
spot_img
HomeਕੈਨੇਡਾFrontCM ਭਗਵੰਤ ਮਾਨ ਵਲੋਂ ਪੰਜਾਬ ’ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

CM ਭਗਵੰਤ ਮਾਨ ਵਲੋਂ ਪੰਜਾਬ ’ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ


ਮਹਿਲਾਵਾਂ ਦੇ ਬੈਂਕ ਖਾਤਿਆਂ ’ਚ ਆਉਣ ਲੱਗੇ 1000 ਅਤੇ 1500 ਰੁਪਏ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਧੂਰੀ ਤੋਂ ਕਰ ਦਿੱਤੀ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਬੜਾ ਇਤਿਹਾਸਕ ਦਿਨ ਹੈ ਅਤੇ ਮਹਿਲਾਵਾਂ ਲਈ ਸਨਮਾਨ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਆਉਣੀ ਸ਼ੁਰੂ ਹੋ ਗਈ ਹੈ ਅਤੇ ਇਹ ਯੋਜਨਾ ਹੁਣ ਕਦੇ ਵੀ ਬੰਦ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮਾਵਾਂ-ਧੀਆਂ ਦਾ ਸਨਮਾਨ ਹੈ ਅਤੇ ਜਨਤਾ ਦਾ ਪੈਸਾ ਜਨਤਾ ਨੂੰ ਦਿੱਤਾ ਜਾ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਇਹ ਬਹੁਤ ਵੱਡੀ ਯੋਜਨਾ ਹੈ। ਉਨ੍ਹਾਂ ਨੇ ਬਟਨ ਦਬਾ ਕੇ ਪੈਸੇ ਟਰਾਂਸਫਰ ਕਰਨ ਦੀ ਸ਼ੁਰੂਆਤ ਕੀਤੀ। ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੇ ਇਕੱਠੇ ਪੈਸੇ ਟਰਾਂਸਫਰ ਕੀਤੇ ਗਏ ਹਨ। ਇਸ ਯੋਜਨਾ ਤਹਿਤ 18 ਸਾਲਾਂ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਇਕੱਠੇ ਤਿੰਨ ਮਹੀਨਿਆਂ ਦੇ ਪੈਸੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਆ ਰਹੇ ਹਨ। ਸੰਗਰੂਰ ਦੇ ਕਸਬਾ ਧੂਰੀ ਵਿਚ ਇਸ ਯੋਜਨਾ ਦੇ ਉਦਘਾਟਨੀ ਸਮਾਰੋਹ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ਧੁੂਰੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀਆਂ ਮਹਿਲਾਵਾਂ ਸ਼ਾਮਲ ਸਨ। ਇਸ ਸਮਾਰੋਹ ਵਿਚ ਸੀਐਮ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਇੰਚਾਰਜ ਤੇ ਮੰਤਰੀ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਾਮਲ ਸਨ। ਭਗਵੰਤ ਮਾਨ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਦੀਆਂ 40 ਲੱਖ ਮਹਿਲਾਵਾਂ ਨੇ ਇਸ ਸਕੀਮ ਤਹਿਤ ਆਪਣੀ ਰਜਿਸਟਰੇਸ਼ਨ ਕਰਵਾਈ ਹੈ।

RELATED ARTICLES
POPULAR POSTS