18.8 C
Toronto
Wednesday, August 19, 2026
spot_img
HomeਕੈਨੇਡਾFrontਸੁੰਦਰ ਸ਼ਾਮ ਅਰੋੜਾ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹਾਈਕੋਰਟ ਨੇ ਦਿੱਤਾ ਵੱਡਾ...

ਸੁੰਦਰ ਸ਼ਾਮ ਅਰੋੜਾ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਸੁੰਦਰ ਸ਼ਾਮ ਅਰੋੜਾ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ
ਨਵੀਂ ਜਾਂਚ ਦੀ ਮੰਗ ਵਾਲੀ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਜ
ਚੰਡੀਗੜ੍ਹ/ਬਿਊੂਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਦਰਜ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਨਵੇਂ ਸਿਰੇ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਅਰੋੜਾ ਨੇ ਪਹਿਲਾਂ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ., ਚਲਾਨ ਅਤੇ ਡਿਸਚਾਰਜ ਅਰਜ਼ੀ ਰੱਦ ਕਰਨ ਵਾਲੇ ਹੁਕਮ ਨੂੰ ਚੁਣੌਤੀ ਦਿੱਤੀ ਸੀ, ਪਰ ਬਾਅਦ ਵਿਚ ਉਨ੍ਹਾਂ ਦੇ ਵਕੀਲ ਨੇ ਆਪਣੀ ਮੰਗ ਨੂੰ ਸਿਰਫ ਕਿਸੇ ਸੁਤੰਤਰ ਏਜੰਸੀ ਤੋਂ ਨਵੇਂ ਸਿਰੇ ਤੋਂ ਜਾਂਚ ਕਰਵਾਉਣ ਤੱਕ ਹੀ ਸੀਮਤ ਰੱਖਿਆ। ਮਾਨਯੋਗ ਜਸਟਿਸ ਤਿ੍ਰਭੁਵਨ ਦਹੀਆ ਦੇ ਬੈਂਚ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਨੂੰ ਸਿਰਫ ਇਸ ਅਧਾਰ ’ਤੇ ਪੱਖਪਾਤੀ ਨਹੀਂ ਮੰਨਿਆ ਜਾ ਸਕਦਾ ਕਿ ਇਹ ਸ਼ਿਕਾਇਤਕਰਤਾ ਦੇ ਅਧੀਨ ਕੰਮ ਕਰਨ ਵਾਲੇ ਕਿਸੇ ਜੂਨੀਅਰ ਅਧਿਕਾਰੀ ਵਲੋਂ ਕੀਤੀ ਗਈ ਸੀ। ਹਾਈਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਫੈਸਲੇ ਵਿਚ ਕੀਤੀਆਂ ਗਈਆਂ ਟਿੱਪਣੀਆਂ ਸਿਰਫ ਇਸ ਪਟੀਸ਼ਨ ਦੇ ਨਿਪਟਾਰੇ ਲਈ ਹਨ ਅਤੇ ਇਸਦਾ ਹੇਠਲੀ ਅਦਾਲਤ ਵਿਚ ਚੱਲ ਰਹੇ ਮੁਕੱਦਮੇ ’ਤੇ ਕੋਈ ਅਸਰ ਨਹੀਂ ਪਵੇਗਾ। ਅਦਾਲਤ ਦਾ ਕਹਿਣਾ ਸੀ ਕਿ ਸ਼ਾਮ ਸੁੰਦਰ ਅਰੋੜਾ ਤੋਂ ਬਰਾਮਦ ਹੋਈ ਨਕਦੀ ਅਤੇ ਗਵਾਹਾਂ ਦੇ ਬਿਆਨਾਂ ਨੂੰ ਦੇਖਦਿਆਂ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਕਾਰਵਾਈ ਕਿਸੇ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਗਈ ਹੈ।

RELATED ARTICLES
POPULAR POSTS