20.5 C
Toronto
Monday, August 17, 2026
spot_img
HomeਕੈਨੇਡਾFrontਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ...

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ
ਅੰਮਿ੍ਰਤਸਰ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਜ਼ਿਲ੍ਹਾ ਸ਼ੇਖੂਪੁਰਾ ਦੇ ਫਾਰੂਖਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲਿਆ ਹੈ। ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਾਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨੌਣੀ ਹਰਕਤ ਕੀਤੀ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਕਿਹਾ ਹੈ ਕਿ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

RELATED ARTICLES
POPULAR POSTS