25.6 C
Toronto
Thursday, July 2, 2026
spot_img
HomeਕੈਨੇਡਾFrontਪੰਜਾਬ ਸਰਕਾਰ ਦੀ ‘ਸੋਧੀ ਲੈਂਡ ਪੂਲਿੰਗ ਨੀਤੀ’ ਖਿਲਾਫ ਸ਼ੋ੍ਰਮਣੀ ਅਕਾਲੀ ਦਲ ਦਾ...

ਪੰਜਾਬ ਸਰਕਾਰ ਦੀ ‘ਸੋਧੀ ਲੈਂਡ ਪੂਲਿੰਗ ਨੀਤੀ’ ਖਿਲਾਫ ਸ਼ੋ੍ਰਮਣੀ ਅਕਾਲੀ ਦਲ ਦਾ ਮੋਰਚਾ


ਸੁਖਬੀਰ ਬਾਦਲ ਦਾ ਇਲਜ਼ਾਮ: ‘ਆਪ’ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕਰੇਗੀ ਹੜੱਪ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਦੀ ਇਸ ਨੀਤੀ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਕਰਨ ਦੀ ਸਾਜਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨੀਤੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਕਥਿਤ ‘ਸੋਧੀ ਹੋਈ ’ ਲੈਂਡ ਪੂਲਿੰਗ ਨੀਤੀ ਅਸਲ ਵਿਚ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕੇਜਰੀਵਾਲ ਐਂਡ ਕੰਪਨੀ ਆਪਣੇ ਉਨ੍ਹਾਂ ਸਿਆਸੀ ਨਿਵੇਸ਼ਕਾਂ ਅਤੇ ਚਹੇਤਿਆਂ ਨੂੰ ਖੁਸ਼ ਕਰਨ ਦੇ ਭਾਰੀ ਦਬਾਅ ਹੇਠ ਹੈ, ਜਿਨ੍ਹਾਂ ਨਾਲ ਪਿਛਲੇ ਸਾਲ ਕਥਿਤ ਤੌਰ ’ਤੇ ਗੈਰਕਾਨੂੰਨੀ ਸੌਦੇ ਕੀਤੇ ਗਏ ਹਨ।  ਬਾਦਲ ਨੇ ਕਿਹਾ ਕਿ ਕਿਸਾਨਾਂ ਅਤੇ ਉਹਨਾਂ ਦੀਆਂ ਜ਼ਮੀਨਾਂ ਦੀ ਰਾਖੀ ਲਈ ਸ਼ੋ੍ਰਮਣੀ ਅਕਾਲੀ ਦਲ ਸਮੁੱਚੇ ਪੰਜਾਬ ਵਿਚ ਵੱਡਾ ਅੰਦੋਲਨ ਵਿੱਢੇਗਾ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਬੁੱਧਵਾਰ ਨੂੰ ਪੰਜਾਬ ਮੰਤਰੀ ਮੰਡਲ ਨੇ ‘ਲੈਂਡ ਪੂਲਿੰਗ ਨੀਤੀ’ ਵਿਚ ਸੋਧ ਕਰਕੇ ਸੂਬੇ ਦੇ ਕਿਸਾਨਾਂ ਨੂੰ ਵੱਧ ਲਾਭ ਦੇਣ ਦਾ ਫਾਰਮੂਲਾ ਪੇਸ਼ ਕੀਤਾ ਹੈ। ਪਿਛਲੇ ਸਾਲ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਪੰਜਾਬ ਸਰਕਾਰ ਨੂੰ ਇਹ ਨੀਤੀ ਵਾਪਸ ਲੈਣੀ ਪਈ ਸੀ।

RELATED ARTICLES
POPULAR POSTS