18.9 C
Toronto
Monday, August 31, 2026
spot_img
HomeਕੈਨੇਡਾFrontਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ...

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ ਦਾ ਐਲਾਨ

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ : ਇਕ ਇੰਚ ਵੀ ਜ਼ਮੀਨ ਜਬਰੀ ਨਹੀਂ ਲੈਣ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਖਿਲਾਫ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ। ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਆਂ ਸੋਧਾਂ ਮਗਰੋਂ ਆਈ ‘ਲੈਂਡ ਪੂਲਿੰਗ’ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਚੌਕਸ ਹੋ ਗਈਆਂ ਹਨ।  ਸੰਯੁਕਤ ਕਿਸਾਨ ਮੋਰਚਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਸਖਤ ਲਹਿਜ਼ੇ ਵਿਚ ਆਖਿਆ ਕਿ ਪੰਜਾਬ ਦੇ ਕਿਸਾਨ ਦੀ ਮਰਜ਼ੀ ਤੋਂ ਬਿਨਾ ਇਕ ਇੰਚ ਜ਼ਮੀਨ ਵੀ ਜਬਰੀ ਐਕੁਆਇਰ ਨਹੀਂ ਹੋਣ ਦਿਆਂਗੇ। ਮੋਰਚੇ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ’ਚ ਸੋਧਾਂ ਦੇ ਨਾਮ ਹੇਠ ਕਿਸਾਨਾਂ ਨੂੰ ਭਰਮ ਜਾਲ ’ਚ ਫਸਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਵਲੋਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਪੁਰਖਿਆਂ ਦੀਆਂ ਜ਼ਮੀਨਾਂ ਕਿਸੇ ਵੀ ਕੀਮਤ ’ਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਹੀਂ ਕਰਨ ਦੇਣਗੇ। ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਹੁਣ ਕਿਸਾਨਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼ ਵਿਚ ਹੈ। ਉਗਰਾਹਾਂ ਨੇ ਕਿਹਾ ਕਿ ਸਰਕਾਰਾਂ ਕਾਰਪੋਰੇਟਾਂ ਦੀਆਂ ਕਠਪੁਤਲੀਆਂ ਬਣੀਆਂ ਹੋਈਆਂ ਹਨ।

RELATED ARTICLES
POPULAR POSTS