14 C
Toronto
Monday, October 5, 2026
spot_img
HomeਕੈਨੇਡਾFrontਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ - ਪੰਜਾਬ ਕਾਂਗਰਸ...

ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ – ਪੰਜਾਬ ਕਾਂਗਰਸ ’ਚ ਚੋਣਾਂ ਤੋਂ ਪਹਿਲਾਂ ਹੀ ਪੈ ਗਿਆ ਕਲੇਸ਼

ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ – ਪੰਜਾਬ ਕਾਂਗਰਸ ’ਚ ਚੋਣਾਂ ਤੋਂ ਪਹਿਲਾਂ ਹੀ ਪੈ ਗਿਆ ਕਲੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ਼ੁੱਕਰਵਾਰ ਸਵੇਰੇ ਨਵੀਂ ਦਿੱਲੀ ’ਚ ਸੀਨੀਅਰ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਕਾਂਗਰਸ ਵਿਚ ਪਏ ਕਲੇਸ਼ ਦੇ ਚੱਲਦਿਆਂ ਰੰਧਾਵਾ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਸਿਆਸੀ ਹਲਕਿਆਂ ਵਿਚ ਵੱਖ-ਵੱਖ ਨਜ਼ਰੀਏ ਨਾਲ ਵੇਖਿਆ ਜਾ ਰਿਹਾ ਹੈ। ਇਸੇ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਮੈਂ ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਹਾਂ ਅਤੇ ਇਸ ਤੋਂ ਵੱਡੀ ਕੋਈ ਜ਼ਿੰਮੇਵਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ, ਇਸ ਤੋਂ ਜ਼ਿਆਦਾ ਹੋਰ ਕੁਝ ਨਹੀਂ ਹੈ। ਰੰਧਾਵਾ ਨੇ ਦੱਸਿਆ ਕਿ ਮੈਂ ਇਸ ਮੁਲਾਕਾਤ ਲਈ ਸਮਾਂ ਪਹਿਲਾਂ ਹੀ ਲਿਆ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਅਮਿਤ ਸ਼ਾਹ ਨਾਲ ਮੁਲਾਕਾਤ ਪੰਜਾਬ ਦੇ ਲਾਅ ਐਂਡ ਆਰਡਰ, ਗੁਰਦਾਸਪੁਰ ਅਤੇ ਪਠਾਨਕੋਟ ਵਰਗੇ ਸਰਹੱਦੀ ਜ਼ਿਲ੍ਹਿਆਂ ਨੂੰ ਲੈ ਕੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਅਤੇ ਪਠਾਨਕੋਟ ਦੇ ਹਾਲਾਤ ਚਿੰਤਾਜਨਕ ਹਨ ਅਤੇ ਸੂਬਾ ਸਰਕਾਰ ਨੂੰ ਇਸ ਸਬੰਧੀ ਕੋਈ ਚਿੰਤਾ ਨਹੀਂ ਹੈ।

RELATED ARTICLES
POPULAR POSTS