ਸਿੱਖਾਂ ‘ਤੇ ਨਾ ਬਣਨ ਚੁਟਕਲੇ
ਅੰਮ੍ਰਿਤਸਰ/ਬਿਊਰੋ ਨਿਊਜ਼
ਸਿੱਖਾਂ ਦਾ ਮਜ਼ਾਕ ਉਡਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਐਸ.ਜੀ.ਪੀ.ਸੀ. ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੁਤਾਬਕ ਸਿੱਖਾਂ ‘ਤੇ ਬਣਾਏ ਜਾਣ ਵਾਲੇ ਚੁਟਕਲਿਆਂ ਖਿਲਾਫ਼ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਵਿਚ 15 ਮਾਰਚ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਹੋਵੇਗੀ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਚੁਟਕਲਿਆਂ ਤੇ ਸੋਸ਼ਲ ਮੀਡੀਆ ‘ਤੇ ਕੀਤੇ ਜਾਣ ਵਾਲੇ ਭੱਦੇ ਮਜ਼ਾਕ ਸਬੰਧੀ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਕੋਲ ਕਈ ਸ਼ਿਕਾਇਤਾਂ ਆਈਆਂ ਸਨ। ਹਾਲਾਂਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਲ 2004 ਵਿਚ ਸ਼ਿਕਾਇਤ ਕੀਤੀ ਗਈ ਸੀ ਕਿ ਬੀ.ਐਸ.ਐਨ.ਐਲ ਨੇ ਵੀ “ਜੋਕਲਾਈਨ” ਨਾਮ ਹੇਠ “ਸਰਦਾਰ ਜੀ” ਜੋਕਸ ਦੀ ਲੜੀ ਸ਼ੁਰੂ ਕੀਤੀ ਸੀ ਜਿਸ ਨੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਸੀ।
ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ‘ਤੇ ਬਣਾਏ ਜਾਂਦੇ ਭੱਦੇ ਚੁਟਕਲਿਆਂ ਖਿਲਾਫ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ 15 ਮਾਰਚ ਨੂੰ ਸੁਪਰੀਮ ਕੋਰਟ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਮਾਮਲਾ ਪਹਿਲਾਂ ਵੀ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …