20 C
Toronto
Monday, July 6, 2026
spot_img
HomeਕੈਨੇਡਾFrontਪੰਜਾਬ ਕਾਂਗਰਸ ’ਚ ਚੋਣਾਂ ਤੋਂ ਪਹਿਲਾਂ ਬਗਾਵਤ

ਪੰਜਾਬ ਕਾਂਗਰਸ ’ਚ ਚੋਣਾਂ ਤੋਂ ਪਹਿਲਾਂ ਬਗਾਵਤ


ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਆਪਣੇ ਸਮਰਥਕਾਂ ਨੂੰ ਲੈ ਕੇ ਗਏ ਦਿੱਲੀ
ਚੰਡੀਗੜ੍ਹ./ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਗਾਵਤ ਸ਼ੁਰੂ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਮੀਟਿੰਗ ਦਾ ਵੀ ਬਾਈਕਾਟ ਕਰ ਦਿੱਤਾ ਅਤੇ ਉਹ ਆਪਣੇ ਸਮਰਥਕਾਂ ਨੂੰ ਲੈ ਕੇ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਚਲੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਭੂਪੇਸ਼ ਬਘੇਲ ਨੂੰ ਰਿਸੀਵ ਵੀ ਨਹੀਂ ਕੀਤਾ। ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਲਈ ਹੁਣ ਤੱਕ  ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ 6 ਵਿਧਾਇਕਾਂ ਦਾ ਸਮਰਥਨ ਮਿਲ ਗਿਆ ਹੈ। ਇਸ ਤੋਂ ਇਲਾਵਾ ਨਵੇਂ ਵਰਕਿੰਗ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਵੀ ਚੰਨੀ ਦੇ ਗਰੁੱਪ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਦੇ ਪੱਖ ਵਿਚ ਸਿਰਫ ਇਕ ਸੰਸਦ ਮੈਂਬਰ ਡਾ. ਅਮਰ ਸਿੰਘ ਆਏ ਹਨ ਅਤੇ ਕੋਈ ਵੀ ਵਿਧਾਇਕ ਵੜਿੰਗ ਦੇ ਸਮਰਥਨ ਵਿਚ ਨਹੀਂ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਫਿਰ ਰਾਜਾ ਵੜਿੰਗ ਨੂੰ ਦੇ ਦਿੱਤੀ ਸੀ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਬਗਾਵਤ ਦਾ ਮਾਹੌਲ ਬਣ ਗਿਆ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਵਿਰੋਧੀ ਧੜੇ ਨੇ ਕੀਤੀ ਮੀਟਿੰਗ
ਸੁਖਜਿੰਦਰ ਰੰਧਾਵਾ ਨੇ ਚਰਨਜੀਤ ਸਿੰਘ ਚੰਨੀ ਨਾਲ ਸਾਂਝੀ ਕੀਤੀ ਤਸਵੀਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਕਲੇਸ਼ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਸੂਬਾ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਖਿਲਾਫ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਰੋਧੀ ਧੜਾ ਇਕਜੁੱਟ ਹੋ ਗਿਆ ਹੈ। ਮੁਹਾਲੀ ਵਿਚ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਵੜਿੰਗ ਵਿਰੋਧੀ ਧੜੇ ਦਾ ਕੋਈ ਵੀ ਆਗੂ ਰਾਜਾ ਵੜਿੰਗ ਦੀ ਅਗਵਾਈ ਵਿਚ ਹੋਣ ਵਾਲੇ ਪ੍ਰੋਗਰਾਮਾਂ ਵਿਚ ਸ਼ਾਮਲ ਨਹੀਂ ਹੋਵੇਗਾ। ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਮਰਥਨ ਵਿਚ ਸਾਹਮਣੇ ਆਏ ਹਨ। ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਚੰਨੀ ਦੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕਈ ਹੋਰ ਕਾਂਗਰਸੀ ਆਗੂੁਆਂ ਨਾਲ ਤਸਵੀਰ ਸਾਂਝੀ ਕੀਤੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪਿਛਲੇ ਦਿਨੀਂ ਮੋਰਿੰਡਾ ਵਿਚ ਕੀਤੇ ਇਕੱਠ ਮਗਰੋਂ ਕਾਂਗਰਸ ਦੀ ਪ੍ਰਧਾਨਗੀ ਦੇ ਦਾਅਵੇਦਾਰਾਂ ਨੇ ਆਪਸ ਵਿਚ ਹੱਥ ਮਿਲਾ ਲਏ ਹਨ। ਉਧਰ ਦੂਜੇ ਪਾਸੇ ਵੜਿੰਗ ਨੇ ਵੀ ‘ਮਿਸ਼ਨ 2027’ ਦੇ ਹਵਾਲੇ ਨਾਲ ਸੀਨੀਅਰ ਕਾਂਗਰਸੀ ਲੀਡਰਾਂ ਨਾਲ ਮੀਟਿੰਗ ਦਾ ਦਾਅਵਾ ਕੀਤਾ ਹੈ।

RELATED ARTICLES
POPULAR POSTS